28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਹਰਕਮਲ ਸਿੰਘ ਮਨੇਸ਼ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਕੀਤਾ ਵੱਡਾ ਇਕੱਠ

ਮੰਡੀ ਅਰਨੀਵਾਲਾ, 27 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਦੀ ਹਾਜ਼ਰੀ ਅਤੇ ਕਾਂਗਰਸ ਕਮੇਟੀ ਬਲਾਕ ਅਰਨੀਵਾਲਾ ਦੇ ਪ੍ਰਧਾਨ ਹਰਕਾਮਲ ਸਿੰਘ ਮਨੇਸ਼ ਦੀ ਅਗਵਾਈ ਵਿਚ ਕਾਂਗਰਸ ਵਲੋਂ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਭਾਰਤੀ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਸੋਮਵਾਰ 28 ਸਤੰਬਰ ਨੂੰ ਜ਼ਿਲ੍ਹਾ ਹੈੱਡਕੁਆਟਰ ਫ਼ਾਜ਼ਿਲਕਾ ਵਿਖੇ ਵੀ ਪੁਤਲਾ ਫੂਕਿਆ ਜਾਵੇਗਾ।

ਅਜੀਤ ਡੈਸਕ 28-09-2026
ਮੰਡੀ ਅਰਨੀਵਾਲਾ, 27 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਦੀ ਹਾਜ਼ਰੀ ਅਤੇ ਕਾਂਗਰਸ ਕਮੇਟੀ ਬਲਾਕ ਅਰਨੀਵਾਲਾ ਦੇ ਪ੍ਰਧਾਨ ਹਰਕਾਮਲ ਸਿੰਘ ਮਨੇਸ਼ ਦੀ ਅਗਵਾਈ ਵਿਚ ਕਾਂਗਰਸ ਵਲੋਂ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ ਭਾਰਤੀ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਸੋਮਵਾਰ 28 ਸਤੰਬਰ ਨੂੰ ਜ਼ਿਲ੍ਹਾ ਹੈੱਡਕੁਆਟਰ ਫ਼ਾਜ਼ਿਲਕਾ ਵਿਖੇ ਵੀ ਪੁਤਲਾ ਫੂਕਿਆ ਜਾਵੇਗਾ। ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਹੰਸ ਰਾਜ ਜੋਸਨ, ਓ.ਬੀ.ਸੀ ਸੈੱਲ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਕਰਨਲ ਤਰਸੇਮ ਸਿੰਘ ਵੜੈਚ, ਪੰਜਾਬ ਸਪੋਕਸਪਰਸਨ ਰੂਬੀ ਗਿੱਲ ਅਤੇ ਹੋਰ ਵੀ ਹਾਜ਼ਰ ਸਨ। ਪੰਜਾਬ ਕਾਂਗਰਸ ਮਾਮਲਿਆਂ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀ ਵਲੋਂ ਹਲਕਾ ਜਲਾਲਾਬਾਦ ਵਿਚ ਵੱਖ-ਵੱਖ ਥਾਵਾਂ ’ਤੇ ਵਰਕਰ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਦੇ ਲੋਕ ਵੋਟ ਚੋਰੀ ਕਰਨ ਵਾਲਿਆਂ ਦੇ ਖ਼ਿਲਾਫ਼ ਖੜੇ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਧਰਮ ਨਿਰਪੱਖ ਤਾਕਤਾਂ ਨੂੰ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਲੜਾਈ ਲੜਨ ਲਈ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਪੰਜਾਬ ਦੀ ਚੋਣਾਂ ਲਈ ਚੋਣ ਮੈਨੀਫੈਸਟੋ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਜਲਦ ਹੀ ਸਾਰੇ ਵਰਗਾਂ ਨੂੰ ਧਿਆਨ ਵਿਚ ਰੱਖ ਕੇ ਕਾਂਗਰਸ ਪਾਰਟੀ ਵਲੋਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ 2027 ਦੇ ਵਿਚ ਸੂਬੇ ਵਿਚ ਸਰਕਾਰ ਬਣਾਉਣ ਦੇ ਲਈ ਪਾਰਟੀ ਉਮੀਦਵਾਰਾਂ ਦੀ ਘੋਸ਼ਣਾ ਜਲਦ ਕੀਤੀ ਜਾਵੇਗੀ। ਇਸ ਮੌਕੇ ਇਕਬਾਲ ਪੀਏ, ਪ੍ਰਭਜੋਤ ਸਿੰਘ ਇਸਲਾਮ ਵਾਲਾ, ਮਹਾਵੀਰ ਸਿੰਘ ਢਿਪਾਂਵਾਲੀ, ਰਘਬੀਰ ਸਿੰਘ ਜੈਮਲ ਵਾਲਾ, ਗੁਰਜੋਤ ਸਿੰਘ ਸੰਧੂ, ਪ੍ਰਤੀਕ ਸਿੰਘ ਸੰਧੂ, ਵਿਪਨ ਕੁਮਾਰ, ਹਰਜਿੰਦਰ ਸਿੰਘ ਵਿਰਕ, ਸਤਪਾਲ ਬਠਲਾ, ਆਤਮਾ ਸਿੰਘ ਨੰਬਰਦਾਰ ਅਤੇ ਹੋਰ ਵੀ ਸੀਨੀਅਰ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅਵਾਰਾ ਪਸ਼ੂਆਂ ਦੇ ਝੁੰਡ ਬਣ ਰਹੇ ਨੇ ਰਾਹਗੀਰਾਂ ਲਈ ਜਾਨਲੇਵਾ, ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।