29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹੈਰੋਇਨ, ਡਰੱਗ ਮਨੀ ਤੇ ਮੋਟਰਸਾਈਕਲ ਸਮੇਤ 2 ਵਿਅਕਤੀ ਕਾਬੂ

ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ, ਡਰੱਗ ਮਨੀ ਤੇ ਇਕ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜੰਡਵਾਲਾ ਸੇਮ-ਨਾਲ਼ਾ ਵਿਖੇ ਮੌਜੂਦ ਸੀ ਤਾਂ 2 ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਮੌਕੇ ਤੋਂ ਖਿਸਕਣ ਲੱਗੇ ਜਿਨ੍ਹਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ।

ਅਜੀਤ ਡੈਸਕ 29-09-2026
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ, ਡਰੱਗ ਮਨੀ ਤੇ ਇਕ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜੰਡਵਾਲਾ ਸੇਮ-ਨਾਲ਼ਾ ਵਿਖੇ ਮੌਜੂਦ ਸੀ ਤਾਂ 2 ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਮੌਕੇ ਤੋਂ ਖਿਸਕਣ ਲੱਗੇ ਜਿਨ੍ਹਾਂ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ। ਕਾਬੂ ਕੀਤੇ ਵਿਅਕਤੀ ਨਿਰਮਲ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਬੀੜ ਤਲਾਬ ਬਠਿੰਡਾ ਤੇ ਰਵੀ ਪੁੱਤਰ ਹਰਬੰਸ ਸਿੰਘ ਵਾਸੀ ਬੀੜ ਤਲਾਬ ਬਠਿੰਡਾ ਕੋਲੋਂ 10.60 ਗਰਾਮ ਹੈਰੋਇਨ, 3,99,500 ਰੁਪਏ ਡਰੱਗ ਮਨੀ ਭਾਰਤੀ ਕਰੰਸੀ, ਇਕ ਮੋਟਰਸਾਈਕਲ ਮਾਰਕਾ ਸਪਲੈਂਡਰ ਬਿਨਾਂ ਨੰਬਰੀ, ਇਕ ਮੋਬਾਈਲ ਫ਼ੋਨ ਮਾਰਕਾ ਓਪੋ ਤੇ ਤਲਾਸ਼ੀ ਦੌਰਾਨ 270 ਰੁਪਏ ਭਾਰਤੀ ਕਰੰਸੀ ਨੋਟ ਬਰਾਮਦ ਹੋਏ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਉਪਵੈਦ ਯੂਨੀਅਨ ਨੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।