ਵੱਖ-ਵੱਖ ਥਾਈਂ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
* ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਮਿੰਨੀ ਸਕੱਤਰੇਤ ਨੇੜੇ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮਨਾਇਆ ਗਿਆ। ਇਸ ਮੌਕੇ ਸਮੂਹ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫ਼ੁਲ ਤੇ ਹਾਰ ਅਰਪਿਤ ਕੀਤੇ।
ਜ
ਜਲਾਲਾਬਾਦ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜ਼ਲੀ ਭੇਟ ਕਰਦੇ ਹੋਏ ਯਾਦਗਾਰ ਸਭਾ ਦੇ ਅਹੁਦੇਦਾਰ। ਅਜੀਤ ਤਸਵੀਰ
29-09-2026
* ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਫ਼ਾਜ਼ਿਲਕਾ ਦੇ ਸਾਬਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਮਿੰਨੀ ਸਕੱਤਰੇਤ ਨੇੜੇ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮਨਾਇਆ ਗਿਆ। ਇਸ ਮੌਕੇ ਸਮੂਹ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਸ਼ਰਧਾ ਦੇ ਫ਼ੁਲ ਤੇ ਹਾਰ ਅਰਪਿਤ ਕੀਤੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਚਾਹੁੰਦੇ ਤਾਂ ਸੁੱਖ-ਸਹੂਲਤਾਂ ਵਾਲੀ ਜ਼ਿੰਦਗੀ ਜੀਅ ਸਕਦੇ ਸਨ ਕਿਉਂਕਿ ਉਹ ਇੱਕ ਖ਼ੁਸ਼ਹਾਲ ਜ਼ਿਮੀਂਦਾਰ ਪਰਿਵਾਰ ਨਾਲ ਸਬੰਧ ਰੱਖਦੇ ਸਨ ਪਰ ਉਨ੍ਹਾਂ ਨੇ ਭਾਰਤੀਆਂ ਦੇ ਦਰਦ ਨੂੰ ਸਮਝਿਆ ਤੇ ਦੇਸ਼ ਨੂੰ ਅੰਗਰੇਜ਼ਾਂ ਦੀ ਗ਼ੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਆਜ਼ਾਦੀ ਦੀ ਜੰਗ ਵਿਚ ਕੁੱਦ ਪਏ। ਉਨ੍ਹਾਂ ਨੇ ਬਹੁਤ ਹੀ ਛੋਟੀ ਉਮਰ ਵਿਚ ਆਪਣੀ ਮਾਤ ਭੂਮੀ ਲਈ ਸਰਵਉੱਚ ਬਲੀਦਾਨ ਦਿੱਤਾ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ, ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ, ਡਾ. ਵਿਨੋਦ ਜਾਂਗਿੜ, ਹੰਸਾ ਸਿੰਘ ਸਮੇਤ ਵੱਡੀ ਗਿਣਤੀ ’ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। * ਅਬੋਹਰ, (ਤੇਜਿੰਦਰ ਸਿੰਘ ਖ਼ਾਲਸਾ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਵਲੋਂ ਨਹਿਰੀ ਕਾਲੋਨੀ ਸਥਿਤ ਦਫ਼ਤਰ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਵਿਚਾਰਾਂ ਤੇ ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਵਿਚਾਰਾਂ ’ਤੇ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਨੋਪਾ ਰਾਮ, ਸੁਰੇਸ਼ ਕੁਮਾਰ, ਮਾਇਆ ਪ੍ਰਕਾਸ਼, ਲਾਲ ਚੰਦ, ਧਰਮਿੰਦਰ ਸਿੰਘ, ਮਹਿੰਦਰ ਸਿੰਘ, ਕੁਲਵੀਰ ਸਿੰਘ, ਕਰਮ ਸਿੰਘ, ਵਿਜੈ ਕੁਮਾਰ, ਰਤਨ ਸ਼ਰਮਾ ਆਦਿ ਨੇ ਆਪਣੇ ਵਿਚਾਰ ਸਾਂਝੇ ਕੀਤੇ। * ਜਲਾਲਾਬਾਦ, (ਜਸਕਰਨ ਸਿੰਘ ਤਨੇਜਾ)- ਸ਼ਹੀਦ-ਏ. ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ ਦੇ ਮੌਕੇ ’ਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ/ਬੁੱਤ ’ਤੇ ਫ਼ੁਲ ਮਾਲਾਵਾਂ ਭੇਟ ਕੀਤੀਆਂ ਗਈਆਂ ਤੇ ਲੱਡੂ ਵੰਡ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਮਾਗਮ ਦੌਰਾਨ ਰਮਿੰਦਰ ਸਿੰਘ ਆਵਲਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਘਰਸ਼ ਤੇ ਦੇਸ਼ ਦੀ ਆਜ਼ਾਦੀ ਲਈ ਦਿੱਤੇ ਮਹਾਨ ਬਲੀਦਾਨ ਨੂੰ ਯਾਦ ਕੀਤਾ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਬੰਟੀ ਵਾਟਸ ਮੀਤ ਪ੍ਰਧਾਨ ਵਪਾਰ ਮੰਡਲ, ਕੁਲਦੀਪ ਧਵਨ, ਮਨਪ੍ਰੀਤ ਸਿੰਘ ਕਮਰਾ, ਦਲੇਰ ਸਿੰਘ, ਜਗਦੀਸ਼ ਅਰੋੜਾ , ਸਰਪੰਚ ਮਨਪ੍ਰੀਤ ਸਿੰਘ ਕੱਟੀਆਂ ਵਾਲਾ, ਪੱਪੂ ਡੂਮੜਾ, ਵਿਕਰਮਜੀਤ ਸਿੰਘ ਕੌਂਸਲਰ, ਪੱਪੂ ਦੁੱਧੀ ਕੌਂਸਲਰ ਆਦਿ ਹਾਜ਼ਰ ਸਨ। * ਅਬੋਹਰ, (ਤੇਜਿੰਦਰ ਸਿੰਘ ਖ਼ਾਲਸਾ) - ਸ਼ਹੀਦ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਵਿਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਦੂਰ ਰਹਿ ਕੇ ਮਨੁੱਖਤਾ ਦੀ ਸੇਵਾ ਅਤੇ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੱਦਾ ਦਿੱਤਾ। ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸੇਵਾ ਭਾਰਤੀ ਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਾਂਝੇ ਤੌਰ ’ਤੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੀ ਮੁੱਖ ਮਹਿਮਾਨ ਅਬੋਹਰ ਨਗਰ ਨਿਗਮ ਮੇਅਰ ਪੂਜਾ ਵਧਵਾ ਸਨ ਜਦਕਿ ਸਾਬਕਾ ਮੇਅਰ ਵਿਮਲ ਠੱਠਈ ਨੇ ਪ੍ਰਧਾਨਗੀ ਕੀਤੀ। ਡਿਪਟੀ ਮੇਅਰ ਦੀਪਕ ਛਪੋਲਾ, ਸਮਾਗਮ ਦੇ ਕਨਵੀਨਰ ਪ੍ਰਵੀਨ ਚਾਵਲਾ, ਸੇਵਾ ਭਾਰਤੀ ਦੇ ਪ੍ਰਧਾਨ ਸੁਨੀਲ ਵਧਵਾ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਕਾਲੀ ਇਸ਼ਪੁਜਾਨੀ, ਅਗਰਵਾਲ ਸਭਾ ਦੇ ਪ੍ਰਧਾਨ ਭਾਰਤ ਗੋਇਲ, ਲੇਖਕ ਪ੍ਰੀਸ਼ਦ ਦੇ ਪ੍ਰਧਾਨ ਰਾਜ ਸਦੋਸ਼, ਆਰ.ਐੱਸ.ਐੱਸ. ਦੇ ਜ਼ਿਲ੍ਹਾ ਪ੍ਰਚਾਰਕ ਮੋਹਿਤ, ਕੁਲਭੂਸ਼ਣ ਹਿਤੈਸ਼ੀ ਤੇ ਗੌਤਮ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਆਦਮਕੱਦ ਬੁੱਤ ’ਤੇ ਫ਼ੁਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਸਾਬਕਾ ਕੌਂਸਲਰ ਨਰੇਸ਼ ਵਧਵਾ ਸਮੇਤ ਹੋਰ ਪ੍ਰਮੁੱਖ ਨਾਗਰਿਕਾਂ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ। * ਜਲਾਲਾਬਾਦ, (ਕਰਨ ਚੁਚਰਾ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰ ਸਭਾ ਜਲਾਲਾਬਾਦ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਚੌਕ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਭਗਤ ਸਿੰਘ ਦੀ ਪ੍ਰਤਿਭਾ ਨੂੰ ਫੁੱਲਾਂ ਦੇ ਹਾਰ ਪਾਏ ਗਏ। ਇਸ ਮੌਕੇ ਪ੍ਰਧਾਨ ਸੂਬਾ ਸਿੰਘ ਨੰਬਰ, ਪਵਨ ਅਰੋੜਾ, ਮਿਹਰਬਾਨ ਸਿੰਘ ਨਾਰੰਗ, ਸੁਰਜੀਤ ਸਿੰਘ ਸੰਧੂ, ਪ੍ਰੇਮ ਪ੍ਰਕਾਸ਼ ਪਟਵਾਰੀ, ਤੇਜਪਾਲ ਸਿੰਘ ਮੰਨੇਵਾਲਾ, ਦਰਸ਼ਨ ਸਿੰਘ ਭੁੱਲਰ, ਕ੍ਰਿਸ਼ਨ ਬਲਦੇਵ ਧੁਨਕੀਆ, ਕੇਵਲ ਸੁਖੀਜਾ, ਜਗਦੀਸ਼ ਕੁਮਾਰ ਜੀਤਾ, ਮਨਪ੍ਰੀਤ ਸਿੰਘ ਸੰਧੂ, ਫੁੰਮਣ ਸਿੰਘ, ਗੁਰਦੀਪ ਸਿੰਘ ਵਿਰਕ ਆਦਿ ਮੌਜੂਦ ਸਨ।