ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਕਵਿਤਾ ਉਚਾਰਨ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ
ਅਬੋਹਰ, 29 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਦੇਸ਼ ਭਗਤੀ ਦੇ ਜਜ਼ਬੇ ਨੂੰ ਉਜਾਗਰ ਕਰਨ ਲਈ ਕਵਿਤਾ ਉਚਾਰਨ ਅਤੇ ਲੇਖ ਰਚਨਾ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ, ਜਿਸ ਵਿਚ ਕਾਲਜ ਦੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਅ
ਅਬੋਹਰ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਕਵਿਤਾ ਮੁਕਾਬਲੇ ਦੌਰਾਨ ਕਵਿਤਾ ਪੇਸ਼ ਕਰਦਾ ਕਾਲਜ ਦਾ ਵਿਦਿਆਰਥੀ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
30-09-2026
ਅਬੋਹਰ, 29 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਦੇਸ਼ ਭਗਤੀ ਦੇ ਜਜ਼ਬੇ ਨੂੰ ਉਜਾਗਰ ਕਰਨ ਲਈ ਕਵਿਤਾ ਉਚਾਰਨ ਅਤੇ ਲੇਖ ਰਚਨਾ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ, ਜਿਸ ਵਿਚ ਕਾਲਜ ਦੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਵਿਤਾ ਉਚਾਰਨ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਅਤੇ ਸੋਚ ਨੂੰ ਬਿਆਨ ਕਰਦੀਆਂ ਹੋਈਆਂ ਜੁਸ਼ੀਲੀਆਂ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੁਕਾਬਲੇ ਵਿਚ ਅਰਸ਼ਦੀਪ ਕੌਰ ਨੇ ਪਹਿਲਾ, ਸ਼ਗੁਨ ਨੇ ਦੂਜਾ ਅਤੇ ਹਰਜਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਨਿਬੰਧ ਲੇਖਨ ਪ੍ਰਤੀਯੋਗਤਾ ਵਿਚ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਅਤੇ ਅੱਜ ਦੇ ਯੁੱਗ ਵਿਚ ਉਨ੍ਹਾਂ ਦੀ ਸਾਰਥਿਕਤਾ ’ਤੇ ਆਪਣੇ ਵਿਚਾਰ ਲਿਖਤੀ ਰੂਪ ਵਿਚ ਪ੍ਰਗਟ ਕੀਤੇ। ਇਸ ਮੁਕਾਬਲੇ ਵਿਚ ਦੀਕਸ਼ਾ ਨੇ ਪਹਿਲਾ, ਮਨਪ੍ਰੀਤ ਨੇ ਦੂਜਾ ਅਤੇ ਆਂਚਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਮਾਗਮ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਕੇਵਲ ਇਕ ਆਜ਼ਾਦੀ ਘੁਲਾਟੀਏ ਹੀ ਨਹੀਂ ਸਨ, ਸਗੋਂ ਉਹ ਇਕ ਉੱਚ ਕੋਟੀ ਦੇ ਵਿਚਾਰਕ ਅਤੇ ਅਧਿਐਨਸ਼ੀਲ ਇਨਸਾਨ ਸਨ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਡਾ.ਰੁਪਿੰਦਰ ਕੌਰ ਸੰਧੂ ਅਤੇ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਕਾਲਜ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਅਤੇ ਸਕੱਤਰ ਬਲਕਰਨ ਸਿੰਘ ਬਰਾੜ ਨੇ ਉਕਤ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਅੱਵਲ ਆਏ ਬੱਚਿਆਂ ਨੂੰ ਵਧਾਈ ਦਿੱਤੀ।