03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ’ਚ ਲੱਗਣ ਜਾ ਰਹੀ ਜ਼ਿਲ੍ਹੇ ਦੀ ਪਹਿਲੀ ਐਮ.ਆਰ.ਆਈ. ਮਸ਼ੀਨ

ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਲੋਕਾਂ ਲਈ ਇਕ ਹੋਰ ਵੱਡੀ ਖ਼ੁਸ਼ਖ਼ਬਰੀ ਹੈ। ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਜ਼ਿਲ੍ਹੇ ਦੀ ਪਹਿਲੀ ਐਮ.

ਅਜੀਤ ਡੈਸਕ 03-10-2026
ਫ਼ਾਜ਼ਿਲਕਾ, 2 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਲੋਕਾਂ ਲਈ ਇਕ ਹੋਰ ਵੱਡੀ ਖ਼ੁਸ਼ਖ਼ਬਰੀ ਹੈ। ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਜ਼ਿਲ੍ਹੇ ਦੀ ਪਹਿਲੀ ਐਮ.ਆਰ.ਆਈ. ਮਸ਼ੀਨ ਲੱਗਣ ਜਾ ਰਹੀ ਹੈ, ਜਿਸ ਦਾ ਕੰਮ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮਾਨ ਸਰਕਾਰ ਦੌਰਾਨ ਹੀ ਫ਼ਾਜ਼ਿਲਕਾ ਵਿਚ ਸਿਹਤ ਸਹੂਲਤਾਂ ਵਿਚ ਬਹੁਤ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਫ਼ਾਜ਼ਿਲਕਾ ਦੇ ਲੋਕਾਂ ਨੂੰ ਐਮ.ਆਰ.ਆਈ. ਕਰਵਾਉਣ ਲਈ ਬਠਿੰਡਾ, ਫ਼ਰੀਦਕੋਟ ਜਾਂ ਲੁਧਿਆਣਾ ਜਾਣਾ ਪੈਂਦਾ ਸੀ ਤੇ ਹਜ਼ਾਰਾਂ ਰੁਪਏ ਖ਼ਰਚ ਕਰਨੇ ਪੈਂਦੇ ਸਨ ਪਰ ਹੁਣ ਇਹ ਸਹੂਲਤ ਸਰਕਾਰੀ ਹਸਪਤਾਲ ਵਿਚ ਹੀ ਬਿਲਕੁਲ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਹਰ ਪੰਜਾਬੀ ਨੂੰ ਚੰਗੀ ਤੇ ਮੁਫ਼ਤ ਸਿਹਤ ਸਹੂਲਤ ਉਸ ਦੇ ਆਪਣੇ ਜ਼ਿਲ੍ਹੇ ਵਿਚ ਹੀ ਮਿਲੇ। ਇਸੇ ਤਹਿਤ ਫ਼ਾਜ਼ਿਲਕਾ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਵਿਧਾਇਕ ਸਵਨਾ ਨੇ ਕਿਹਾ ਕਿ ਇਸ ਮਸ਼ੀਨ ਦੇ ਲੱਗਣ ਨਾਲ ਨਾ ਸਿਰਫ਼ ਫ਼ਾਜ਼ਿਲਕਾ ਬਲਕਿ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਵੀ ਵੱਡਾ ਲਾਭ ਹੋਵੇਗਾ। ਇਸ ਮੌਕੇ ਐੱਸ.ਐਮ.ਓ., ਹਸਪਤਾਲ ਦਾ ਸਟਾਫ਼ ਅਤੇ ਪਾਰਟੀ ਦੇ ਕੌਂਸਲਰ ਤੇ ਵੱਖ–ਵੱਖ ਵਾਰਡਾਂ ਦੇ ਵਾਰਡ ਇੰਚਾਰਜ ਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 10 ਮੁਕੱਦਮੇ ਦਰਜ ਦੇਸੀ ਕੱਟੇ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਜਣੇ ਕਾਬੂ ਅਗਲੀ ਖ਼ਬਰ ਜਲੰਧਰ ਦੀ ਇਤਿਹਾਸਕ ਨਸ਼ਾ ਮੁਕਤੀ ਰੈਲੀ ਨੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ਦਾ ਬੰਨ੍ਹਿਆ ਮੁੱਢ-ਮੁਖਤਿਆਰ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।