04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਖੇਡਾਂ ਵਤਨ ਪੰਜਾਬ ਦੀਆਂ ’ਚ 76 ਸਾਲਾ ਜਸਪਾਲ ਕੌਰ ਨੇ ਜੈਵਲਿਨ ਤੇ ਡਿਸਕਸ ਥਰੋਅ ’ਚ ਜਿੱਤੇ ਸੋਨ ਤਗਮੇ

ਅਬੋਹਰ, 3 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸਥਾਨਕ ਏਕਤਾ ਕਾਲੋਨੀ ਵਾਸੀ 76 ਸਾਲਾ ਮਾਸਟਰ ਐਥਲੀਟ ਜਸਪਾਲ ਕੌਰ ਪਤਨੀ ਗੁਲਸ਼ਿੰਦਰ ਸਿੰਘ ਜੱਸਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੈਵਲਿਨ ਥਰੋਅ ਤੇ ਡਿਸਕਸ ਥਰੋਅ ਵਿਚ ਸੋਨ ਤਗਮੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜਸਪਾਲ ਕੌਰ ਨੇ 76 ਸਾਲ ਉਮਰ ਵਰਗ ਵਿਚ ਜੈਵਲਿਨ ਥਰੋਅ ਦੇ ਮੁਕਾਬਲੇ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਤੇ ਸੋਨ ਤਗਮਾ ਆਪਣੇ ਨਾਮ ਕੀਤਾ।

ਖੇਡਾਂ ਵਤਨ ਪੰਜਾਬ ਦੀਆਂ ਵਿਚ ਜਿੱਤੇ ਸੋਨ ਤਗਮਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਅਬੋਹਰ ਦੀ ਏਕਤਾ ਕਾਲੋਨੀ ਦੇ ਵਸਨੀਕ ਜਸਪਾਲ ਕੌਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 04-10-2026
ਅਬੋਹਰ, 3 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਸਥਾਨਕ ਏਕਤਾ ਕਾਲੋਨੀ ਵਾਸੀ 76 ਸਾਲਾ ਮਾਸਟਰ ਐਥਲੀਟ ਜਸਪਾਲ ਕੌਰ ਪਤਨੀ ਗੁਲਸ਼ਿੰਦਰ ਸਿੰਘ ਜੱਸਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੈਵਲਿਨ ਥਰੋਅ ਤੇ ਡਿਸਕਸ ਥਰੋਅ ਵਿਚ ਸੋਨ ਤਗਮੇ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜਸਪਾਲ ਕੌਰ ਨੇ 76 ਸਾਲ ਉਮਰ ਵਰਗ ਵਿਚ ਜੈਵਲਿਨ ਥਰੋਅ ਦੇ ਮੁਕਾਬਲੇ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਤੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਸਕਸ ਥਰੋਅ ਦੇ ਮੁਕਾਬਲੇ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ। ਇਸ ਤਰ੍ਹਾਂ ਉਨ੍ਹਾਂ ਨੇ ਇਕੋ ਖੇਡ ਮੁਕਾਬਲੇ ਵਿਚ 2 ਸੋਨ ਤਗਮੇ ਹਾਸਲ ਕਰਕੇ ਆਪਣੀ ਮਿਹਨਤ ਤੇ ਖੇਡ ਪ੍ਰਤੀ ਸਮਰਪਣ ਦਾ ਸਬੂਤ ਦਿੱਤਾ। ਮਾਸਟਰ ਐਥਲੀਟ 76 ਸਾਲ ਦੀ ਉਮਰ ਵਿਚ ਜਸਪਾਲ ਕੌਰ ਵਲੋਂ ਜੈਵਲਿਨ ਤੇ ਡਿਸਕਸ ਥਰੋਅ ਵਰਗੀਆਂ ਖੇਡਾਂ ’ਚ ਹਿੱਸਾ ਲੈ ਕੇ ਸੋਨ ਤਗਮੇ ਜਿੱਤਣਾ ਨੌਜਵਾਨਾਂ ਦੇ ਨਾਲ-ਨਾਲ ਹਰ ਉਮਰ ਵਰਗ ਦੇ ਲੋਕਾਂ ਲਈ ਪ੍ਰੇਰਨਾਦਾਇਕ ਹੈ। ਇਸ ਤੋਂ ਪਹਿਲਾਂ ਵੀ ਜਸਪਾਲ ਕੌਰ ਵੱਖ-ਵੱਖ ਸੂਬਿਆਂ ਵਿਚ ਹੋਈਆਂ ਮਾਸਟਰ ਐਥਲੀਟ ਖੇਡਾਂ ’ਚ ਕਈ ਤਗਮੇ ਜਿੱਤ ਚੁੱਕੇ ਹਨ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪਰਿਵਾਰਕ ਮੈਂਬਰਾਂ, ਖੇਡ ਪ੍ਰੇਮੀਆਂ ਤੇ ਇਲਾਕਾ ਵਾਸੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਮਿਲੇਗੀ ਨਵੀਂ ਊਰਜਾ- ਸੁਧੀਰ ਭਾਦੂ ਅਗਲੀ ਖ਼ਬਰ ਰਾਮ ਸ਼ਰਣਮ ਆਸ਼ਰਮ ਵਿਖੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।