04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਮਿਲੇਗੀ ਨਵੀਂ ਊਰਜਾ- ਸੁਧੀਰ ਭਾਦੂ

ਅਬੋਹਰ, 3 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੀ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ ਹੈ। ਸੁਧੀਰ ਭਾਦੂ ਨੇ ਕਿਹਾ ਕਿ ਸਾਬਕਾ ਓਲੰਪੀਅਨ ਤੇ ਹਾਕੀ ਇੰਡੀਆ ਦੇ ਸਾਬਕਾ ਕਪਤਾਨ ਪ੍ਰਗਟ ਸਿੰਘ ਨੌਜਵਾਨਾਂ ਲਈ ਇਕ ਪ੍ਰੇਰਨਾਦਾਇਕ ਰੋਲ ਮਾਡਲ ਹਨ।

ਅਜੀਤ ਡੈਸਕ 04-10-2026
ਅਬੋਹਰ, 3 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੀ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ ਹੈ। ਸੁਧੀਰ ਭਾਦੂ ਨੇ ਕਿਹਾ ਕਿ ਸਾਬਕਾ ਓਲੰਪੀਅਨ ਤੇ ਹਾਕੀ ਇੰਡੀਆ ਦੇ ਸਾਬਕਾ ਕਪਤਾਨ ਪ੍ਰਗਟ ਸਿੰਘ ਨੌਜਵਾਨਾਂ ਲਈ ਇਕ ਪ੍ਰੇਰਨਾਦਾਇਕ ਰੋਲ ਮਾਡਲ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮਾਣ ਵਧਾਉਣ ਵਾਲੇ ਪਰਗਟ ਸਿੰਘ ਨੂੰ ਭਾਰਤ ਸਰਕਾਰ ਵਲੋਂ ਖੇਡਾਂ ਦੇ ਖੇਤਰ ਦੇ ਪ੍ਰਮੁੱਖ ਸਨਮਾਨਾਂ ਵਿਚ ਸ਼ਾਮਲ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ ਤੇ ਉਨ੍ਹਾਂ ਨੂੰ ਪਦਮਸ੍ਰੀ ਵਰਗੇ ਵੱਕਾਰੀ ਨਾਗਰਿਕ ਸਨਮਾਨ ਨਾਲ ਵੀ ਨਿਵਾਜਿਆ ਗਿਆ ਹੈ। ਭਾਦੂ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਨਿਯੁਕਤੀ ਨਾਲ ਪੰਜਾਬ ਦੇ ਨੌਜਵਾਨਾਂ ਸਮੇਤ ਕਾਂਗਰਸ ਦੇ ਸਾਰੇ ਵਰਗਾਂ ਦੇ ਵਰਕਰਾਂ ਵਿਚ ਨਵੇਂ ਜੋਸ਼ ਤੇ ਊਰਜਾ ਦਾ ਸੰਚਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ।
ਪਿਛਲੀ ਖ਼ਬਰ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ 76 ਸਾਲਾ ਜਸਪਾਲ ਕੌਰ ਨੇ ਜੈਵਲਿਨ ਤੇ ਡਿਸਕਸ ਥਰੋਅ ’ਚ ਜਿੱਤੇ ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।