04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਮੰਡੀ ਰੋੜਾਂਵਾਲੀ, 3 ਅਕਤੂਬਰ (ਮਨਜੀਤ ਸਿੰਘ ਬਰਾੜ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਸ਼੍ਰੀ ਗੰਗਾਨਗਰ ਜ਼ੋਨ ਵਲੋਂ ਬੱਚਿਆਂ ਵਿਚ ਨੈਤਿਕਤਾ ਦੇ ਗੁਣ ਪੈਦਾ ਕਰਨ, ਉਨ੍ਹਾਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਤੇ ਉਨ੍ਹਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਹਰ ਸਾਲ ਦੀ ਤਰ੍ਹਾਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਅਬੋਹਰ ਸ਼੍ਰੀ ਗੰਗਾਨਗਰ ਜ਼ੋਨ ਦੇ ਸਕੱਤਰ ਮਨਮੋਹਨ ਸਿੰਘ ਖੇੜਾ ਜੰਡਵਾਲਾ ਭੀਮੇਸ਼ਾਹ ਨੇ ਦੱਸਿਆ ਕਿ ਇਸ ਵਾਰ ਜ਼ੋਨ ਦੇ 116 ਸਕੂਲਾਂ ਦੇ ਲਗਭਗ 9 ਹਜ਼ਾਰ ਵਿਦਿਆਰਥੀਆਂ ਨੇ ਭਾਗ ਲਿਆ ਸੀ।

ਅਜੀਤ ਡੈਸਕ 04-10-2026
ਮੰਡੀ ਰੋੜਾਂਵਾਲੀ, 3 ਅਕਤੂਬਰ (ਮਨਜੀਤ ਸਿੰਘ ਬਰਾੜ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਸ਼੍ਰੀ ਗੰਗਾਨਗਰ ਜ਼ੋਨ ਵਲੋਂ ਬੱਚਿਆਂ ਵਿਚ ਨੈਤਿਕਤਾ ਦੇ ਗੁਣ ਪੈਦਾ ਕਰਨ, ਉਨ੍ਹਾਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਤੇ ਉਨ੍ਹਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਹਰ ਸਾਲ ਦੀ ਤਰ੍ਹਾਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਅਬੋਹਰ ਸ਼੍ਰੀ ਗੰਗਾਨਗਰ ਜ਼ੋਨ ਦੇ ਸਕੱਤਰ ਮਨਮੋਹਨ ਸਿੰਘ ਖੇੜਾ ਜੰਡਵਾਲਾ ਭੀਮੇਸ਼ਾਹ ਨੇ ਦੱਸਿਆ ਕਿ ਇਸ ਵਾਰ ਜ਼ੋਨ ਦੇ 116 ਸਕੂਲਾਂ ਦੇ ਲਗਭਗ 9 ਹਜ਼ਾਰ ਵਿਦਿਆਰਥੀਆਂ ਨੇ ਭਾਗ ਲਿਆ ਸੀ। ਉਨ੍ਹਾਂ ਦੱਸਿਆ ਕਿ ਨਤੀਜਾ ਜ਼ੋਨਲ ਪ੍ਰਧਾਨ ਬਲਵੰਤ ਸਿੰਘ ਤੇ ਕੋਆਰਡੀਨੇਟਰ ਰਾਜਪਾਲ ਕੌਰ ਦੀ ਨਿਗਰਾਨੀ ਹੇਠ ਜਾਰੀ ਕੀਤਾ ਗਿਆ ਹੈ। ਇਮਤਿਹਾਨ ਤਿੰਨ ਦਰਜਿਆਂ ਵਿਚ ਕਰਵਾਇਆ ਗਿਆ ਸੀ। ਪਹਿਲਾ ਦਰਜਾ ਇਮਤਿਹਾਨ ਤੀਸਰੀ ਜਮਾਤ ਤੋਂ ਪੰਜਵੀਂ ਜਮਾਤ, ਦੂਸਰਾ ਦਰਜਾ ਛੇਵੀਂ ਤੋਂ ਅੱਠਵੀਂ ਜਮਾਤ ਤੇ ਤੀਸਰਾ ਦਰਜਾ ਨੌਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਹੋਇਆ ਸੀ। ਪਹਿਲੇ ਦਰਜੇ ਵਿਚ ਨਿਸ਼ਾਨ ਅਕੈਡਮੀ ਔਲਖ ਦੇ ਮਨਕੀਰਤ ਸਿੰਘ ਤੇ ਸੁਖਮਨੀ ਕੌਰ ਨੇ ਪਹਿਲਾ, ਨੋਜਗੇ ਪਬਲਿਕ ਸਕੂਲ ਸ਼੍ਰੀ ਗੰਗਾਨਗਰ ਦੀ ਰਹਿਮਤ ਕੌਰ ਤੇ ਅਕਾਲ ਅਕੈਡਮੀ ਸ਼੍ਰੀ ਗੰਗਾਨਗਰ ਦੇ ਜਸਕੀਰਤ ਸਿੰਘ ਨੇ ਦੂਸਰਾ, ਜੀ. ਟੀ. ਬੀ. ਪਬਲਿਕ ਪ੍ਰਾਇਮਰੀ ਸਕੂਲ ਮਲੋਟ ਦੀ ਅਸਰੀਤ ਕੌਰ ਤੇ ਸਮਰੀਤ ਕੌਰ ਨੇ ਤੀਸਰਾ ਅਤੇ ਅਕਸ਼ੀਤਾ ਨੇ ਚੌਥਾ ਸਥਾਨ ਹਾਸਿਲ ਕੀਤਾ। ਜੇਤੂਆਂ ਨੂੰ ਕ੍ਰਮਵਾਰ 2 ਹਜ਼ਾਰ ਰੁਪਏ, 15 ਸੌ ਰੁਪਏ, 1 ਹਜ਼ਾਰ ਰੁਪਏ, 5 ਸੌ ਰੁਪਏ ਤੇ 3 ਸੌ ਰੁਪਏ ਨਗਦ ਇਨਾਮ ਵਜੋਂ ਦਿੱਤੇ ਜਾਣਗੇ ਤੇ 33 ਪ੍ਰਤੀਸ਼ਤ ਤੋਂ ਵੱਧ ਨੰਬਰ ਹਾਸਿਲ ਕਰਨ ਵਾਲਿਆਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕੁਸ਼ਤੀ ’ਚ ਇੰਪੀਰੀਅਲ ਸਕੂਲ ਦੇ ਖਿਡਾਰੀਆਂ ਨੇ 16 ਤਗਮੇ ਜਿੱਤ ਕੇ ਖੂਈਆਂ ਸਰਵਰ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਮਿਲੇਗੀ ਨਵੀਂ ਊਰਜਾ- ਸੁਧੀਰ ਭਾਦੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।