04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ- 2026’ ਦੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ਸਫਲਤਾਪੂਰਵਕ ਸਮਾਪਤ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਸਕੂਲ ਨੂੰ ਸ਼ਤਰੰਜ, ਸਾਫ਼ਟਬਾਲ ਤੇ ਬਾਕਸਿੰਗ ਪ੍ਰਤੀਯੋਗਤਾਵਾਂ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਅਜੀਤ ਡੈਸਕ 04-10-2026
ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਸਕੂਲ ਨੂੰ ਸ਼ਤਰੰਜ, ਸਾਫ਼ਟਬਾਲ ਤੇ ਬਾਕਸਿੰਗ ਪ੍ਰਤੀਯੋਗਤਾਵਾਂ ਦੀ ਮੇਜ਼ਬਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਿਰਧਾਰਿਤ ਸ਼ਡਿਊਲ ਅਨੁਸਾਰ ਸ਼ਤਰੰਜ ਤੇ ਸਾਫ਼ਟਬਾਲ ਦੇ ਮੁਕਾਬਲਿਆਂ ਤੋਂ ਬਾਅਦ ਹੁਣ ਸਕੂਲ ਵਿਚ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ ਵੀ ਸਫਲਤਾਪੂਰਵਕ ਕਰਵਾਏ ਗਏ। ਸਕੂਲ ਦੇ ਡੀ.ਪੀ.ਈ. ਮੋਹਿਤ ਨੇ ਦੱਸਿਆ ਕਿ 2 ਅਕਤੂਬਰ ਨੂੰ ਲੜਕਿਆਂ ਦੇ ਅੰਡਰ-14, ਅੰਡਰ-17, ਅੰਡਰ-21, 21-30 ਸਾਲ ਅਤੇ 31-40 ਸਾਲ ਉਮਰ ਵਰਗ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ, ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਵਲੋਂ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਦਾ ਹੌਸਲਾ ਵਧਾਇਆ । ਇਸ ਤੋਂ ਬਾਅਦ 3 ਅਕਤੂਬਰ ਨੂੰ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਗਾਡਵਿਨ ਪਬਲਿਕ ਸਕੂਲ ਘੱਲੂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਮੇਜ਼ਬਾਨੀ ਦਾ ਮੌਕਾ ਮਿਲਣਾ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਵੀ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਪੀ.ਓ. ਸਟਾਫ਼ ਨੇ ਭਗੌੜਾ ਕੀਤਾ ਕਾਬੂ ਅਗਲੀ ਖ਼ਬਰ ਐੱਚ.ਡੀ.ਐੱਫ.ਸੀ. ਬੈਂਕ ਦੀ ਬਰਾਂਚ ਨਵੀਂ ਇਮਾਰਤ ਵਿਚ ਤਬਦੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।