ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ 50 ਸਾਲ ਪੂਰੇ ਹੋਣ ’ਤੇ ਕਰਵਾਇਆ ਕੀਰਤਨ ਸਮਾਗਮ
ਅਬੋਹਰ, 5 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਇਲਾਕੇ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ 50 ਸਾਲ ਅਤੇ ਹੱਡੀਆਂ ਦੇ ਕੈਂਪ ਦੇ 25 ਸਾਲ ਪੂਰੇ ਹੋਣ ਦੀ ਖ਼ੁਸ਼ੀ ’ਚ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕਰਵਾਏ ਕੀਰਤਨ ਦਰਬਾਰ ਦੌਰਾਨ ਭਾਈ ਸਰੂਪ ਸਿੰਘ ਦੇ ਜਥੇ ਨੂੰ ਸਿਰੋਪਾਓ ਭੇਟ ਕਰਦੇ ਹੋਏ ਪ੍ਰਬੰਧਕ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
06-10-2026