‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਮੰਡੀ ਅਰਨੀਵਾਲਾ, 7 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਸ਼ੇਖ਼ ਸੁਭਾਨ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਖੇਡ ਮੁਕਾਬਲਿਆਂ ਦੌਰਾਨ ਲਖਵੀਰ ਸਿੰਘ ਨੇ ਲੰਬੀ ਛਾਲ ’ਚ ਸੋਨ ਤਗਮਾ, ਖੁਸ਼ਨੂਰ ਸਿੰਘ ਨੇ ਲੰਬੀ ਛਾਲ ’ਚ ਚਾਂਦੀ ਦਾ ਤਗਮਾ ਅਤੇ 100 ਮੀਟਰ ਰੇਸ ’ਚ ਚਾਂਦੀ ਦਾ ਤਗਮਾ, ਗੁਰਰਹਿਮਤਪ੍ਰੀਤ ਨੇ ਚਾਂਦੀ ਦਾ ਤਗਮਾ ਤੇ ਜੈਪਾਲ ਸਿੰਘ ਨੇ ਸ਼ਾਟਪੁੱਟ ’ਚ ਕਾਂਸੇ ਦਾ ਤਗਮਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।
ਅਜੀਤ ਡੈਸਕ
08-10-2026