09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਲਹਿਰਾ ਰੋਹੀ ਦੀ ਸੰਗਤ ਵਲੋਂ ਬਾਬਾ ਬੁੱਢਾ ਜੀ ਦੇ ਸਾਲਾਨਾ ਜੋੜ ਮੇਲੇ ’ਤੇ ਤਿੰਨ ਰੋਜ਼ਾ ਵਿਸ਼ਾਲ ਲੰਗਰ ਸ਼ੁਰੂ

ਜ਼ੀਰਾ, 8 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਇਤਿਹਾਸਕ ਅਸਥਾਨ ਬੀੜ ਬਾਬਾ ਬੁੱਢਾ ਜੀ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ’ਤੇ ਨਤਮਸਤਕ ਹੋਣ ਲਈ ਜਾ ਰਹੀਆਂ ਸੰਗਤਾਂ ਦੀ ਸਹੂਲਤ ਲਈ ਜ਼ੀਰਾ ਨੇੜਲੇ ਪਿੰਡ ਲਹਿਰਾ ਰੋਹੀ ਦੀ ਸਮੂਹ ਸੰਗਤ ਵਲੋਂ ਨੈਸ਼ਨਲ ਹਾਈਵੇ ਨੰਬਰ 54 ’ਤੇ ਤਿੰਨ ਰੋਜ਼ਾ ਵਿਸ਼ਾਲ ਲੰਗਰ ਲਗਾਇਆ ਗਿਆ। ਇਸ ਦੌਰਾਨ ਪਿੰਡ ਦੇ ਸਮੂਹ ਸੇਵਾਦਾਰਾਂ ਤੇ ਬੀਬੀਆਂ ਵਲੋਂ ਪੂਰੀ ਸ਼ਰਧਾ ਤੇ ਤਨਦੇਹੀ ਨਾਲ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ।

ਅਜੀਤ ਡੈਸਕ 09-10-2026
ਜ਼ੀਰਾ, 8 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਇਤਿਹਾਸਕ ਅਸਥਾਨ ਬੀੜ ਬਾਬਾ ਬੁੱਢਾ ਜੀ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ’ਤੇ ਨਤਮਸਤਕ ਹੋਣ ਲਈ ਜਾ ਰਹੀਆਂ ਸੰਗਤਾਂ ਦੀ ਸਹੂਲਤ ਲਈ ਜ਼ੀਰਾ ਨੇੜਲੇ ਪਿੰਡ ਲਹਿਰਾ ਰੋਹੀ ਦੀ ਸਮੂਹ ਸੰਗਤ ਵਲੋਂ ਨੈਸ਼ਨਲ ਹਾਈਵੇ ਨੰਬਰ 54 ’ਤੇ ਤਿੰਨ ਰੋਜ਼ਾ ਵਿਸ਼ਾਲ ਲੰਗਰ ਲਗਾਇਆ ਗਿਆ। ਇਸ ਦੌਰਾਨ ਪਿੰਡ ਦੇ ਸਮੂਹ ਸੇਵਾਦਾਰਾਂ ਤੇ ਬੀਬੀਆਂ ਵਲੋਂ ਪੂਰੀ ਸ਼ਰਧਾ ਤੇ ਤਨਦੇਹੀ ਨਾਲ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਲੰਗਰ ਦੌਰਾਨ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਸੁਆਦੀ ਪਕਵਾਨ ਤਿਆਰ ਕੀਤੇ ਗਏ ਹਨ ਤੇ ਇਹ ਲੰਗਰ ਦਿਨ-ਰਾਤ ਨਿਰਵਿਘਨ ਜਾਰੀ ਰਹੇਗਾ। ਇਸ ਮੌਕੇ ਸੇਵਾ ਨਿਭਾਉਣ ਵਾਲਿਆਂ ਵਿਚ ਬਾਬਾ ਇਕਬਾਲ ਸਿੰਘ, ਮਾਸਟਰ ਬਲਰਾਜ ਸਿੰਘ, ਪ੍ਰੇਮ ਸਿੰਘ, ਰਜਿੰਦਰਪਾਲ ਸਿੰਘ, ਗੁਰਚਰਨ ਸਿੰਘ ਗਿੱਲ ਜੀਰਾ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਭਾਊ, ਜਸਵੰਤ ਸਿੰਘ, ਬਲਜੀਤ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੱਗੂ, ਨਿਰਵੈਰ ਸਿੰਘ, ਤਲਵਿੰਦਰ ਸਿੰਘ ਗਿੱਲ, ਲਵਜੀਤ ਸਿੰਘ, ਬਾਪੂ ਗੁਰਚਰਨ ਸਿੰਘ, ਨੋਨੀ, ਲਖਵੀਰ ਸਿੰਘ ਗਿੱਲ, ਗੁਰਵਿੰਦਰ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ, ਟੀਟੂ, ਬਲਦੇਵ ਸਿੰਘ (ਸੂਬਾ ਪ੍ਰਧਾਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ), ਗੁਰਜੰਟ ਸਿੰਘ, ਕੁਲਵਿੰਦਰ ਸਿੰਘ ਸੱਗੂ, ਗੁਰਜੰਟ ਸਿੰਘ ਪੱਪੂ ਅਤੇ ਕੁਲਦੀਪ ਸਿੰਘ ਡਿਪਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਪਿੰਡ ਬੰਡਾਲਾ ਪੁਰਾਣਾ ਦੀਆਂ ਸੰਗਤਾਂ ਵਲੋਂ ਦੋ ਰੋਜ਼ਾ ਵਿਸ਼ਾਲ ਲੰਗਰ ਅਗਲੀ ਖ਼ਬਰ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਤੇ ਗਊਸ਼ਾਲਾਵਾਂ ਦੇ ਪ੍ਰਧਾਨਾਂ ਨਾਲ ਕੀਤੀ ਮੀਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।