10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ’ ਤਹਿਤ ਲਗਾਏ ਵਿਸ਼ੇਸ਼ ਕੈਂਪ

ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ’ ਤਹਿਤ ਵਿਸ਼ੇਸ਼ ਕੈਂਪ ਲਗਾ ਕੇ ਗਰਭਵਤੀ ਔਰਤਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਜ਼ਰੂਰੀ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਸਿਵਲ ਸਰਜਨ ਡਾ.

ਅਜੀਤ ਡੈਸਕ 10-10-2026
ਫ਼ਾਜ਼ਿਲਕਾ, 9 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ’ ਤਹਿਤ ਵਿਸ਼ੇਸ਼ ਕੈਂਪ ਲਗਾ ਕੇ ਗਰਭਵਤੀ ਔਰਤਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਜ਼ਰੂਰੀ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮਨੋਰਥ ਮਾਂ ਤੇ ਬੱਚੇ ਦੀ ਸਿਹਤ ਨੂੰ ਸੁਰੱਖਿਅਤ ਬਣਾਉਣਾ ਤੇ ਮਾਤਾ-ਬੱਚਾ ਮੌਤ ਦਰ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਸਮੇਂ ਸਿਰ ਜਾਂਚ ਨਾਲ ਕਿਸੇ ਵੀ ਸੰਭਾਵੀ ਸਮੱਸਿਆ ਦਾ ਪਤਾ ਲਗਾ ਕੇ ਤੁਰੰਤ ਇਲਾਜ ਕੀਤਾ ਜਾ ਸਕਦਾ ਹੈ। ਕੈਂਪਾਂ ਦੌਰਾਨ ਮਹਿਲਾਵਾਂ ਨੂੰ ਸੰਤੁਲਿਤ ਖ਼ੁਰਾਕ, ਆਇਰਨ-ਕੈਲਸ਼ੀਅਮ ਦੀਆਂ ਗੋਲੀਆਂ ਤੇ ਸਾਫ਼-ਸਫ਼ਾਈ ਸਬੰਧੀ ਜਾਗਰੂਕ ਵੀ ਕੀਤਾ ਗਿਆ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਅਭਿਆਨ ਤਹਿਤ ਹਾਈ-ਰਿਸਕ ਗਰਭਵਤੀ ਔਰਤਾਂ ਦੀ ਵਿਸ਼ੇਸ਼ ਪਛਾਣ ਕਰਕੇ ਉਨ੍ਹਾਂ ਨੂੰ ਉੱਚ ਸਿਹਤ ਸੰਸਥਾਵਾਂ ਵਿਚ ਰੈਫ਼ਰ ਕੀਤਾ ਜਾਂਦਾ ਹੈ। ਸਿਹਤ ਵਿਭਾਗ ਨੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਾਨਵੀ ਨੂੰ ਸ਼ਾਨਦਾਰ ਪ੍ਰਾਪਤੀ ਲਈ ਕੀਤਾ ਸਨਮਾਨਿਤ ਅਗਲੀ ਖ਼ਬਰ 102 ਮਰੀਜ਼ਾਂ ਦੇ ਮੋਤੀਆਬਿੰਦ ਦੇ ਸਫਲ ਆਪ੍ਰੇਸ਼ਨ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।