10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਾਨਵੀ ਨੂੰ ਸ਼ਾਨਦਾਰ ਪ੍ਰਾਪਤੀ ਲਈ ਕੀਤਾ ਸਨਮਾਨਿਤ

ਜਲਾਲਾਬਾਦ 9 ਅਕਤੂਬਰ (ਜਸਕਰਨ ਸਿੰਘ ਤਨੇਜਾ)-ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਾਨਵੀ ਨੂੰ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਿੱਤ ਗਗਨੇਜਾ ਅਤੇ ਸਕੂਲ ਮੈਨੇਜਮੈਂਟ ਕਮੇਟੀ (ਐੱਸ.

ਅਜੀਤ ਡੈਸਕ 10-10-2026
ਜਲਾਲਾਬਾਦ 9 ਅਕਤੂਬਰ (ਜਸਕਰਨ ਸਿੰਘ ਤਨੇਜਾ)-ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜਾਨਵੀ ਨੂੰ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਿੱਤ ਗਗਨੇਜਾ ਅਤੇ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਵੱਲੋਂ ਜਾਨਵੀ ਨੂੰ ਸਨਮਾਨਿਤ ਕੀਤਾ ਗਿਆ। ਜਾਨਵੀ ਦੀ ਮਿਹਨਤ ਅਤੇ ਸਮਰਪਣ ਨੇ ਸਕੂਲ ਦਾ ਮਾਣ ਵਧਾਇਆ ਹੈ। ਇਸ ਮੌਕੇ ਉਸ ਨੂੰ ਵਧਾਈ ਦਿੰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਵਲੋਂ ਜਾਨਵੀ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਗਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਸਫਲਤਾਵਾਂ ਹਾਸਲ ਕਰੇਗੀ।
ਪਿਛਲੀ ਖ਼ਬਰ ਲੰਮੇ ਸਮੇਂ ਤੋਂ ਬੰਦ ਫ਼ਿਰੋਜ਼ਪੁਰ ਰੋਡ ਰੇਲਵੇ ਫਲਾਈਓਵਰ ਦੀਆਂ ਸਾਰੀਆਂ ਲਾਈਟਾਂ ਹੋਈਆਂ ਠੀਕ ਅਗਲੀ ਖ਼ਬਰ ‘ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ’ ਤਹਿਤ ਲਗਾਏ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।