10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸੁਹਾਨੀ ਡੋਡਾ ਨੇ ਖੂਈਆਂ ਸਰਵਰ ’ਚ ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਅਬੋਹਰ, 9 ਅਕਤੂਬਰ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵਲੋਂ ਹਲਕੇ ਦੇ ਪਿੰਡ ਖੂਈਆਂ ਸਰਵਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਅਜੀਤ ਡੈਸਕ 10-10-2026
ਅਬੋਹਰ, 9 ਅਕਤੂਬਰ (ਸੁਖਜੀਤ ਸਿੰਘ ਬਰਾੜ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਵਲੋਂ ਹਲਕੇ ਦੇ ਪਿੰਡ ਖੂਈਆਂ ਸਰਵਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਦੌਰਾਨ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਇਹ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਜਾਉਣ ਲਈ ਹਰ ਸੰਭਵ ਯਤਨ ਕੀਤੇ ਹਨ। ਸੂਬੇ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਤਮਾਮ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਯਤਨ ਕੀਤੇ ਗਏ ਹਨ। ਆਮ ਆਦਮੀ ਪਾਰਟੀ ਆਪਣੇ ਕੀਤੇ ਕੰਮਾਂ ਦੇ ਦਮ ’ਤੇ ਇਕ ਵਾਰ ਫਿਰ ਤੋਂ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਪਿੰਡ ਦੇ ਸਰਪੰਚ ਦਰਸ਼ਨਾਂ ਰਾਣੀ, ਸਰਕਲ ਪ੍ਰਧਾਨ ਰਾਮ ਸਿੰਘ ਬਿਸ਼ਨੋਈ, ਸੁਸ਼ੀਲ ਕੁਮਾਰ ਸਵਾਮੀ, ਬਲਜੀਤ ਕੰਬੋਜ, ਵਿਕਰਮ ਕੰਬੋਜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਜ਼ਦੂਰਾਂ ਤੇ ਉਸਾਰੀ ਕਿਰਤੀਆਂ ਲਈ ਜਾਗਰੂਕਤਾ ਕੈਂਪ ਅੱਜ ਅਗਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਰੇਲਵੇ ਸਟੇਸ਼ਨ ਅਬੋਹਰ ’ਤੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।