ਮੁੱਦਕੀ ਇਲਾਕੇ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ- ਏ.ਐੱਸ.ਆਈ. ਦਰਸ਼ਨ ਸਿੰਘ ਹੁਣ ਤੱਕ ਕਰੀਬ 25 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ
ਮੁੱਦਕੀ, 10 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਚੌਕੀ ਮੁੱਦਕੀ ਵਲੋਂ ਇਲਾਕੇ ਵਿਚ ਨਸ਼ਾ ਤਸਕਰੀ ਨੂੰ ਰੋਕਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵਿਅਕਤੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਗਸ਼ਤ ਵੀ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਮੁੱਦਕੀ ਦੇ ਇੰਚਾਰਜ ਏ.ਐੱਸ.ਆਈ. ਦਰਸ਼ਨ ਸਿੰਘ। ਤਸਵੀਰ-ਭਾਰਤ ਭੂਸ਼ਨ ਅਗਰਵਾਲ
11-10-2026