13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਪਤਨੀ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਪਿੰਡ ਆਲਮ ਸ਼ਾਹ ਅਤੇ ਜੋੜਕੀ ਕੰਕਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਸ਼ਲਾਘਾਯੋਗ ਹਨ।

ਅਜੀਤ ਡੈਸਕ 13-10-2026
ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਪਤਨੀ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵਲੋਂ ਪਿੰਡ ਆਲਮ ਸ਼ਾਹ ਅਤੇ ਜੋੜਕੀ ਕੰਕਰ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਸ਼ਲਾਘਾਯੋਗ ਹਨ। ਸਰਕਾਰ ਹਰ ਵਰਗ ਦੇ ਹਿਤਾਂ ਲਈ ਨਿਰੰਤਰ ਕਾਰਜਸ਼ੀਲ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਹੀ ਉਹ ਇਸ ਸਮਾਜ ਸੇਵਾ ਦੇ ਕਾਰਜ ਵਿਚ ਯੋਗਦਾਨ ਪਾ ਰਹੇ ਹਨ ਤੇ ਭਵਿੱਖ ਵਿਚ ਵੀ ਇਹ ਸੇਵਾ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਪ੍ਰੋਗਰਾਮ ਦੌਰਾਨ ਪਿੰਡ ਜੋੜਕੀ ਕੰਕਰ ਤੋਂ ਸਰਪੰਚ ਅਸ਼ੋਕ ਸਿੰਘ, ਪਿੰਡ ਆਲਮ ਸ਼ਾਹ ਤੋਂ ਸਰਪੰਚ ਡਿਸਕੋ ਕੁਮਾਰ ਤੇ ਪਿੰਡ ਚੁਵਾੜਿਆਂ ਤੋਂ ਸਰਪੰਚ ਮਹਿੰਦਰ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਫ਼ਾਜ਼ਿਲਕਾ ਦਾ ਦੌਰਾ, ਕਿਸਾਨਾਂ ਤੇ ਆੜ੍ਹਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।