13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ, ਜ਼ਿਲ੍ਹਾ ਟੀ ਬੀ ਅਫ਼ਸਰ-ਕਮ-ਜ਼ਿਲ੍ਹਾ ਏਡਜ਼ ਕੰਟਰੋਲ ਅਫ਼ਸਰ ਡਾ.

ਅਜੀਤ ਡੈਸਕ 13-10-2026
ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ, ਜ਼ਿਲ੍ਹਾ ਟੀ ਬੀ ਅਫ਼ਸਰ-ਕਮ-ਜ਼ਿਲ੍ਹਾ ਏਡਜ਼ ਕੰਟਰੋਲ ਅਫ਼ਸਰ ਡਾ. ਨੀਲੂ ਚੁੱਘ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਵਲੋਂ ‘ਨਵਾਂ ਹਸਤਾ ਹੈਲਥ ਐਂਡ ਵੈਲਨੈੱਸ ਸੈਂਟਰ’ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਦਿਸ਼ਾ ਕਲੱਸਟਰ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿਚ ਮਾਹਿਰ ਡਾਕਟਰਾਂ ਦੀ ਟੀਮ ਨੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਤੇ ਐੱਚ.ਆਈ.ਵੀ. ਟੈਸਟਿੰਗ ਦੀ ਸਹੂਲਤ ਦਿੱਤੀ। ਡਾ.ਨੀਲੂ ਚੁੱਘ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਤੇ ਉਨ੍ਹਾਂ ਦੇ ਇਲਾਜ ਪ੍ਰਤੀ ਜਾਗਰੂਕ ਕਰਨਾ ਹੈ। ਕੈਂਪ ਵਿਚ ਆਈ.ਸੀ.ਟੀ.ਸੀ. ਤੇ ਐਨ.ਟੀ.ਈ.ਪੀ. ਦੇ ਸਟਾਫ਼ ਨੇ ਹਿੱਸਾ ਲਿਆ।
ਪਿਛਲੀ ਖ਼ਬਰ ਵਾਹਿਗੁਰੂ ਕਾਲਜ ਦੇ ਐਨ.ਐੱਸ.ਐੱਸ. ਵਲੰਟੀਅਰਾਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਗਲੀ ਖ਼ਬਰ ਫ਼ਾਜ਼ਿਲਕਾ ’ਚ ‘ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।