14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦਿਨ-ਦਿਹਾੜੇ ਹੋਈ ਹੱਤਿਆ ਨੇ ਖੋਲ੍ਹੀ ਸਰਕਾਰ ਦੀ ਪੋਲ-ਸੰਦੀਪ ਜਾਖੜ

ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ, ਵਧਦੇ ਨਸ਼ੇ ਦੇ ਕਾਰੋਬਾਰ ਅਤੇ ਅਪਰਾਧੀਆਂ ਦੇ ਬੁਲੰਦ ਹੌਸਲਿਆਂ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਸੰਦੀਪ ਜਾਖੜ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

ਅਜੀਤ ਡੈਸਕ 14-10-2026
ਅਬੋਹਰ, 13 ਅਕਤੂਬਰ (ਵਿਵੇਕ ਹੂੜੀਆ)-ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ, ਵਧਦੇ ਨਸ਼ੇ ਦੇ ਕਾਰੋਬਾਰ ਅਤੇ ਅਪਰਾਧੀਆਂ ਦੇ ਬੁਲੰਦ ਹੌਸਲਿਆਂ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਸੰਦੀਪ ਜਾਖੜ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾ ਰਿਹਾ ਹੈ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਦਿਨ-ਦਿਹਾੜੇ ਪਰਮਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਘਟਨਾ ’ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਘਟਨਾ ਦੀ ਵੀਡੀਓ ਨੇ ਸੂਬੇ ਦੀ ਮੌਜੂਦਾ ਸਥਿਤੀ ਨੂੰ ਬੇਨਕਾਬ ਕਰ ਦਿੱਤਾ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਗੈਂਗਸਟਰਾਂ ਵਿਰੁੱਧ ਕਾਰਵਾਈ ਵਰਗੇ ਮੁਹਿੰਮਾਂ ਦੇ ਪ੍ਰਚਾਰ ਦੇ ਬਾਵਜੂਦ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ। ਪਿਛਲੇ ਕੁੱਝ ਮਹੀਨਿਆਂ ਦੌਰਾਨ ਪੁਲਿਸ ਜਵਾਨਾਂ ਦੀਆਂ ਹੋਈਆਂ ਹੱਤਿਆਵਾਂ ਨੇ ਪੁਲਿਸ ਪ੍ਰਸ਼ਾਸਨ ਦੀ ਸੁਰੱਖਿਆ ’ਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਪਿਛਲੀ ਖ਼ਬਰ ਬ੍ਰਹਮਰਿਸ਼ੀ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲੇ ’ਚ ਜੇਤੂ ਰਹੀਆਂ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।