16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ 15 ਅਕਤੂਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 42,233 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਜਦਕਿ ਹੁਣ ਤੱਕ ਕੁੱਲ 39,556 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ।

ਅਜੀਤ ਡੈਸਕ 16-10-2026
ਫ਼ਾਜ਼ਿਲਕਾ 15 ਅਕਤੂਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 42,233 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਜਦਕਿ ਹੁਣ ਤੱਕ ਕੁੱਲ 39,556 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 6515 ਮੀਟਰਿਕ ਟਨ, ਮਾਰਕਫੈੱਡ ਨੇ 2607 ਮੀਟਰਿਕ ਟਨ, ਪਨਸਪ ਨੇ 3726 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 2813 ਮੀਟਰਿਕ ਟਨ ਤੇ ਵਪਾਰੀਆਂ ਨੇ 23895 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਲਿਫ਼ਟਿੰਗ ਦੇ ਟੀਚੇ ਮੁਤਾਬਿਕ 84 ਫ਼ੀਸਦੀ ਫ਼ਸਲ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬੀਤੀ ਸ਼ਾਮ ਤੱਕ ਖ਼ਰੀਦ ਕੀਤੇ ਗਏ ਝੋਨੇ ਵਿਚੋਂ 23.37 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਵੀ ਜਨਰੇਟ ਕੀਤੇ ਗਏ ਹਨ ਜੋ ਕਿ ਖ਼ਰੀਦੀ ਫ਼ਸਲ ਦੇ 101 ਫ਼ੀਸਦੀ ਬਣਦੇ ਹਨ।
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਯੂਨੀਅਨ ਵਲੋਂ ਗੇਟ ਰੈਲੀਆਂ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੰਡੀ ਲਾਧੂਕਾ ਵਿਖੇ ਸ੍ਰੀ ਰਾਮ ਲੀਲ੍ਹਾ ਸਮਾਗਮ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।