20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਭਿਸ਼ੇਕ ਕਾਲਜ ਵਿਚ ਦੋ ਰੋਜ਼ਾ ਟੇਲੈਂਟ ਹੰਟ ਮੁਕਾਬਲੇ ਕਰਵਾਏ

ਅਬੋਹਰ, 19 ਅਕਤੂਬਰ (ਵਿਵੇਕ ਹੂੜੀਆ)- ਅਭਿਸ਼ੇਕ ਕਾਲਜ ਅਬੋਹਰ ਵਿਖੇ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਦੋ ਰੋਜ਼ਾ ਟੇਲੈਂਟ ਹੰਟ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਕ ਤੇ ਸਭਿਆਚਾਰਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 20-10-2026
ਅਬੋਹਰ, 19 ਅਕਤੂਬਰ (ਵਿਵੇਕ ਹੂੜੀਆ)- ਅਭਿਸ਼ੇਕ ਕਾਲਜ ਅਬੋਹਰ ਵਿਖੇ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ ਦੋ ਰੋਜ਼ਾ ਟੇਲੈਂਟ ਹੰਟ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਕ ਤੇ ਸਭਿਆਚਾਰਕ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੀ ਚੇਅਰਪਰਸਨ ਡਾ.ਸ਼ਕੁੰਤਲਾ ਮਿੱਢਾ ਤੇ ਡਾਇਰੈਕਟਰ ਰਮਣੀਕ ਮਿੱਢਾ ਦੇ ਮਾਰਗਦਰਸ਼ਨ ਹੇਠ ਹੋਈ। ਕਾਲਜ ਦੀ ਪ੍ਰਿੰਸੀਪਲ ਡਾ.ਰਾਜਵੀਰ ਕੌਰ ਨੇ ਮੈਨੇਜਮੈਂਟ ਕਮੇਟੀ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਤੇ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲੈਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਦੋ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਰੰਗੋਲੀ, ਪੋਸਟਰ ਮੇਕਿੰਗ, ਈਨੂ ਮੇਕਿੰਗ, ਮਹਿੰਦੀ ਤੇ ਰਚਨਾਤਮਿਕ ਲੇਖਣ ਵਰਗੇ ਮੁਕਾਬਲੇ ਕਰਵਾਏ ਗਏ। ਦੂਜੇ ਦਿਨ ਇਕੱਲੇ ਤੇ ਸਮੂਹਿਕ ਡਾਂਸ, ਗਾਇਣ, ਕਵਿਤਾ ਉਚਾਰਨ ਤੇ ਭਾਸ਼ਣ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਸਮਾਗਮ ਨੂੰ ਸਫਲ ਬਣਾਉਣ ਵਿਚ ਮਿਸ ਪ੍ਰਿਅੰਕਾ, ਮਿਸ ਰਜਨੀ, ਮਿਸ ਗੁਨੀਤ, ਮਿਸ ਆਰੂਸ਼ੀ, ਮਿਸ ਵੀਰਪਾਲ ਕੌਰ, ਸੰਦੀਪ ਸਿੰਘ, ਦੀਪਕ, ਮਿਸ ਮੋਨਿਕਾ, ਮਿਸ ਸ਼ੀਨਾ, ਮਿਸ ਜਸ਼ਨਪ੍ਰੀਤ ਕੌਰ ਤੇ ਮਿਸ ਕਰਮਨ ਨੇ ਅਹਿਮ ਭੂਮਿਕਾ ਨਿਭਾਈ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਰੰਗਲਾ ਪੰਜਾਬ ਸਕੀਮ ਅਧੀਨ ਫ਼ਾਜ਼ਿਲਕਾ ’ਚ ਕਾਮਰੇਡ ਵਧਾਵਾ ਰਾਮ ਦੇ ਨਾਂਅ ’ਤੇ ਬਣੇਗੀ ਆਧੁਨਿਕ ਲਾਇਬ੍ਰੇਰੀ ਅਗਲੀ ਖ਼ਬਰ ਨਸ਼ੇ ਦੇ ਖ਼ਿਲਾਫ਼ ਇੱਕਜੁੱਟ ਹੋ ਕੇ ਲੜਨਾ ਚਾਹੀਦਾ ਹੈ- ਜਥੇਦਾਰ ਚਰਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।