20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰੰਗਲਾ ਪੰਜਾਬ ਸਕੀਮ ਅਧੀਨ ਫ਼ਾਜ਼ਿਲਕਾ ’ਚ ਕਾਮਰੇਡ ਵਧਾਵਾ ਰਾਮ ਦੇ ਨਾਂਅ ’ਤੇ ਬਣੇਗੀ ਆਧੁਨਿਕ ਲਾਇਬ੍ਰੇਰੀ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਫ਼ਾਜ਼ਿਲਕਾ ਦੇ ਪਹਿਲੇ ਵਿਧਾਇਕ ਕਾਮਰੇਡ ਵਧਾਵਾ ਰਾਮ ਦੀ ਯਾਦ ਵਿਚ ਇਕ ਆਧੁਨਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਰੱਖਿਆ ਗਿਆ। ਇਸ ਮੌਕੇ ਕਾਮਰੇਡ ਵਧਾਵਾ ਰਾਮ ਯਾਦਗਾਰ ਕਮੇਟੀ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਸਵਨਾ ਦਾ ਵਿਸ਼ੇਸ਼ ਧੰਨਵਾਦ ਕੀਤਾ।

ਫ਼ਾਜ਼ਿਲਕਾ ਵਿਖੇ ਕਾਮਰੇਡ ਵਧਾਵਾ ਰਾਮ ਦੀ ਯਾਦ ਵਿਚ ਬਣਨ ਵਾਲੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਨਾਲ ਹਾਜ਼ਰ ਪਤਵੰਤੇ। ਅਜੀਤ ਤਸਵੀਰ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਫ਼ਾਜ਼ਿਲਕਾ ਦੇ ਪਹਿਲੇ ਵਿਧਾਇਕ ਕਾਮਰੇਡ ਵਧਾਵਾ ਰਾਮ ਦੀ ਯਾਦ ਵਿਚ ਇਕ ਆਧੁਨਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਰੱਖਿਆ ਗਿਆ। ਇਸ ਮੌਕੇ ਕਾਮਰੇਡ ਵਧਾਵਾ ਰਾਮ ਯਾਦਗਾਰ ਕਮੇਟੀ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ ਸਵਨਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਨੋਰਥ ਸੂਬੇ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਨਾ ਹੈ। ਸਰਕਾਰੀ ਸਕੂਲਾਂ ਦੇ ਸੁਧਾਰ ਦੇ ਨਾਲ-ਨਾਲ ਨੌਜਵਾਨਾਂ ਲਈ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ’ਚ ਖੇਡ ਸਟੇਡੀਅਮ, ਜਿੰਮ, ਸੜਕਾਂ ਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਇਸ ਮੌਕੇ ਕਾਮਰੇਡ ਵਧਾਵਾ ਰਾਮ ਯਾਦਗਾਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੌਂਸਲਰ, ਵਾਰਡ ਇੰਚਾਰਜ, ਬਲਾਕ ਪ੍ਰਧਾਨ, ਚੇਅਰਮੈਨ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬਾਂਡੀਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ ਭੱਟੀ ਨੇ ਫੁੱਟਬਾਲ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ ਅਗਲੀ ਖ਼ਬਰ ਅਭਿਸ਼ੇਕ ਕਾਲਜ ਵਿਚ ਦੋ ਰੋਜ਼ਾ ਟੇਲੈਂਟ ਹੰਟ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।