ਦਾਜ ਲਈ ਕੁੱਟਮਾਰ ਕਰਨ ਦੇ ਮਾਮਲੇ ’ਚ ਪਤਨੀ ਦੇ ਬਿਆਨਾਂ ਤਹਿਤ ਪਤੀ ਨਾਮਜ਼ਦ
ਅਬੋਹਰ, 20 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਮੂਲ ਤੌਰ ’ਤੇ ਮਾਡਲ ਟਾਊਨ ਵਾਸੀ ਅਤੇ ਸੁੰਦਰ ਨਗਰੀ ਵਿਚ ਵਿਆਹੀ ਨੌਜਵਾਨ ਲੜਕੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੇ ਨਿਰਦੇਸ਼ਾਂ ਅਤੇ ਜਾਂਚ ਪੜਤਾਲ ਉਪਰੰਤ ਥਾਣਾ ਸਿਟੀ-1 ਅਬੋਹਰ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਪੀੜਤ ਲੜਕੀ ਦੇ ਪਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਉਕਤ ਮਾਮਲੇ ਵਿਚ ਨਾਮਜ਼ਦ ਵਿਅਕਤੀ ਹਾਲੇ ਪੁਲਿਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ।
ਪੁਲਿਸ ਵਲੋਂ ਮਾਮਲੇ ਵਿਚ ਨਾਮਜ਼ਦ ਰੋਹਿਤ ਮੋਂਗਾ
21-10-2026