ਬਲਾਕ ਪੱਧਰੀ ਫੁੱਟਬਾਲ ’ਚ ਇੰਪੀਰੀਅਲ ਸਕੂਲ ਦਾ ਦਬਦਬਾ, ਦੋਵਾਂ ਟੀਮਾਂ ਨੇ ਜਿੱਤੇ ਸੋਨ ਤਗਮੇ
ਅਬੋਹਰ, 22 ਅਕਤੂਬਰ (ਵਿਵੇਕ ਹੂੜੀਆ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਦੇ ਖਿਡਾਰੀਆਂ ਨੇ ਸਕੂਲ ਕੰਪਲੈਕਸ ਵਿਚ ਕਰਵਾਈਆਂ ਗਈਆਂ ਬਲਾਕ ਪੱਧਰੀ ਅੰਡਰ-11 ਫੁੱਟਬਾਲ ਤੇ ਹੈਂਡਬਾਲ ਪ੍ਰਤੀਯੋਗਤਾਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਨ੍ਹਾਂ ਮੁਕਾਬਲਿਆਂ ਵਿਚ ਫੁੱਟਬਾਲ ਦੀ ਲੜਕੇ ਤੇ ਲੜਕੀਆਂ, ਦੋਵਾਂ ਟੀਮਾਂ ਨੇ ਸੋਨ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਜਦਕਿ ਹੈਂਡਬਾਲ ਦੀ ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਦਰਜ ਕੀਤੀ।
ਅਬੋਹਰ, 22 ਅਕਤੂਬਰ (ਵਿਵੇਕ ਹੂੜੀਆ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਦੇ ਖਿਡਾਰੀਆਂ ਨੇ ਸਕੂਲ ਕੰਪਲੈਕਸ ਵਿਚ ਕਰਵਾਈਆਂ ਗਈਆਂ ਬਲਾਕ ਪੱਧਰੀ ਅੰਡਰ-11 ਫੁੱਟਬਾਲ ਤੇ ਹੈਂਡਬਾਲ ਪ੍ਰਤੀਯੋਗਤਾਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਨ੍ਹਾਂ ਮੁਕਾਬਲਿਆਂ ਵਿਚ ਫੁੱਟਬਾਲ ਦੀ ਲੜਕੇ ਤੇ ਲੜਕੀਆਂ, ਦੋਵਾਂ ਟੀਮਾਂ ਨੇ ਸੋਨ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਜਦਕਿ ਹੈਂਡਬਾਲ ਦੀ ਲੜਕਿਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਦਰਜ ਕੀਤੀ। ਫੁੱਟਬਾਲ ’ਚ ਦੋਵਾਂ ਟੀਮਾਂ ਦੀ ਸ਼ਾਨਦਾਰ ਜਿੱਤ ਖਿਡਾਰੀਆਂ ਦੇ ਬਿਹਤਰੀਨ ਤਾਲਮੇਲ, ਅਨੁਸ਼ਾਸਨ ਤੇ ਸਾਂਝੇ ਯਤਨਾਂ ਦਾ ਨਤੀਜਾ ਰਹੀ। ਦੂਜੇ ਪਾਸੇ, ਹੈਂਡਬਾਲ ਪ੍ਰਤੀਯੋਗਤਾ ਵਿਚ ਵੀ ਲੜਕਿਆਂ ਦੀ ਟੀਮ ਨੇ ਕਰੜੇ ਮੁਕਾਬਲੇ ਤੋਂ ਬਾਅਦ ਚਾਂਦੀ ਦਾ ਤਗਮਾਂ ’ਤੇ ਕਬਜ਼ਾ ਕੀਤਾ। ਸਕੂਲ ਪ੍ਰਿੰਸੀਪਲ ਰਵੀ ਕੁਮਾਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ। ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਖਿਡਾਰੀਆਂ ਦੀ ਇਸ ਸਫਲਤਾ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਪੂਰੇ ਮੌਕੇ ਪ੍ਰਦਾਨ ਕਰਦਾ ਹੈ। ਇਸ ਮੌਕੇ ਐਸਕਾਰਟ ਅਧਿਆਪਕ ਅਨੰਦ ਬਿਸ਼ਨੋਈ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।