22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

-ਅਜੈ ਕੁਮਾਰ ਕਤਲ ਮਾਮਲਾ- ਇਨਸਾਫ਼ ਲਈ ਤੀਜੇ ਦਿਨ ਵੀ ਧਰਨਾ ਜਾਰੀ, ਪਰਿਵਾਰ ਨੇ ਸ਼ਹਿਰ ਵਿਚ ਰੋਸ ਮਾਰਚ ਕਰ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਵਿਧਾਇਕ ਸੰਦੀਪ ਜਾਖੜ ਸਮੇਤ ਭਾਜਪਾ ਆਗੂਆਂ ਨੇ ਰੋਸ ਪ੍ਰਦਰਸ਼ਨ ’ਚ ਕੀਤੀ ਸ਼ਮੂਲੀਅਤ

ਅਬੋਹਰ, 22 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਨੌਜਵਾਨ ਅਜੈ ਕੁਮਾਰ ਦੇ ਗੋਲੀ ਮਾਰ ਕੇ ਕੀਤੇ ਗਏ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਦਾ ਸੰਘਰਸ਼ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਪਰਿਵਾਰਕ ਮੈਂਬਰਾਂ ਵਲੋਂ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਹੋਣ ਦੌਰਾਨ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਦੇ ਹੋਏ ਪੀੜਤ ਪਰਿਵਾਰ ਦੇ ਮੈਂਬਰ ਤੇ ਸਾਥੀ। ਤਸਵੀਰ -ਤੇਜਿੰਦਰ ਸਿੰਘ ਖ਼ਾਲਸਾ 23-10-2026
ਅਬੋਹਰ, 22 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਨੌਜਵਾਨ ਅਜੈ ਕੁਮਾਰ ਦੇ ਗੋਲੀ ਮਾਰ ਕੇ ਕੀਤੇ ਗਏ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਦਾ ਸੰਘਰਸ਼ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਪਰਿਵਾਰਕ ਮੈਂਬਰਾਂ ਵਲੋਂ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਹੋਣ ਦੌਰਾਨ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਪੀੜਤ ਪਰਿਵਾਰ ਨੇ ਮੰਗ ਕੀਤੀ ਕਿ ਮ੍ਰਿਤਕ ਅਜੈ ਕੁਮਾਰ ਵਲੋਂ ਇਲਾਜ ਅਧੀਨ ਰਹਿੰਦਿਆਂ ਪੁਲਿਸ ਨੂੰ ਦਰਜ ਕਰਵਾਏ ਗਏ ਬਿਆਨਾਂ ਦੇ ਆਧਾਰ ’ਤੇ ਕਤਲ ਦੇ ਮਾਮਲੇ ਵਿਚ ਅਸਲ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਪਰਿਵਾਰ ਦਾ ਦੋਸ਼ ਹੈ ਕਿ ਅਜੈ ਕੁਮਾਰ ਦੇ ਬਿਆਨ ਦਰਜ ਹੋਣ ਦੇ ਬਾਵਜੂਦ ਉਨ੍ਹਾਂ ਵਿਚ ਕਥਿਤ ਤੌਰ ’ਤੇ ਜ਼ਿਕਰ ਕੀਤੇ ਗਏ ਵਿਅਕਤੀਆਂ ਵਿਰੁੱਧ ਮਾਮਲੇ ਵਿਚ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ਵਿਚ ਸਿਆਸੀ ਦਬਾਅ ਕਾਰਨ ਪੁਲਿਸ ਵਲੋਂ ਕਥਿਤ ਮੁਲਜ਼ਮਾਂ ਨੂੰ ਨਾਮਜ਼ਦ ਕਰਨ ਤੋਂ ਟਾਲ਼ਾ ਵਟਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਬੰਧਿਤ ਵਿਅਕਤੀਆਂ ਦੇ ਸੱਤਾਧਾਰੀ ਪਾਰਟੀ ਨਾਲ ਸਬੰਧ ਹੋਣ ਕਾਰਨ ਮਾਮਲੇ ਦੀ ਕਾਰਵਾਈ ਪ੍ਰਭਾਵਿਤ ਹੋ ਰਹੀ ਹੈ, ਇਸ ਲਈ ਉਹ ਉਕਤ ਸਾਰੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਵੀ ਕਰ ਰਹੇ ਹਨ। ਪਰਿਵਾਰ ਨੇ ਸਪਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਅਸਲ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਰੋਸ ਪ੍ਰਦਰਸ਼ਨ ਵਿਚ ਅਬੋਹਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਸੰਦੀਪ ਜਾਖੜ ਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਨਾਅਰੇਬਾਜ਼ੀ ਕੀਤੀ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਦਾ ਸਮਰਥਨ ਕੀਤਾ। ਇਸ ਮੌਕੇ ਵਿਧਾਇਕ ਸੰਦੀਪ ਜਾਖੜ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਰਕਾਰ ਦੇ ਦਿਨ ਹੁਣ ਥੋੜ੍ਹੇ ਹੀ ਰਹਿ ਗਏ ਹਨ। ਧਰਨੇ ਨੂੰ ਸਫ਼ਾਈ ਸੇਵਕਾਂ ਦਾ ਸਮਰਥਨ ਹੋਣ ਕਾਰਨ ਸ਼ਹਿਰ ਦੇ ਸਫ਼ਾਈ ਪੱਖੋਂ ਹਾਲਤ ਵਿਚ ਬਦਤਰ ਹੁੰਦੇ ਜਾ ਰਹੇ ਹਨ ਜਦ ਕਿ ਪੁਲਿਸ ਵਲੋਂ ਸਾਰੇ ਪੱਖਾਂ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦੂਸਰੇ ਦਿਨ ਵੀ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵਲੋਂ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਗਊਸ਼ਾਲਾਵਾਂ ਦੇ ਅਹੁਦੇਦਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।