24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪ੍ਰਤਾਪ ਬਾਗ਼ ਦੀਆਂ ਲਾਈਟਾਂ ਤੇ ਸਾਫ਼-ਸਫ਼ਾਈ ਦੇ ਮੁੱਦੇ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਬਾਹਰ ਹੰਗਾਮਾ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਂਸਲ ਦਫ਼ਤਰ ਦੇ ਮੁੱਖ ਗੇਟ ਦੇ ਬਾਹਰ ਪ੍ਰਤਾਪ ਬਾਗ਼ ਦੀਆਂ ਬੰਦ ਪਈਆਂ ਸਟਰੀਟ ਲਾਈਟਾਂ ਅਤੇ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਲੈ ਕੇ ਧਰਨਾ ਦੇਣ ਦੌਰਾਨ ਵਿਵਾਦ ਖੜ੍ਹਾ ਹੋ ਗਿਆ ਜਿਸ ਦੌਰਾਨ ਘੰਟਾਘਰ ਦੇ ਨਜ਼ਦੀਕ ਕੁੱਝ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਭੁਪਿੰਦਰ ਸਿੰਘ ਨਾਮਧਾਰੀ ਦੇ ਸਮਰਥਨ ਵਿਚ ਦੁਕਾਨਾਂ ਬੰਦ ਰੱਖੀਆਂ। ਅੱਠ ਮਹੀਨਿਆਂ ਤੋਂ ਲਾਈਟਾਂ ਬੰਦ ਹੋਣ ਅਤੇ ਇਲਾਕੇ ਵਿਚ ਗੰਦਗੀ ਦੀ ਸਮੱਸਿਆ ਨੂੰ ਲੈ ਕੇ ਭੁਪਿੰਦਰ ਸਿੰਘ ਨਾਮਧਾਰੀ ਵਲੋਂ ਨਗਰ ਕੌਂਸਲ ਪ੍ਰਧਾਨ ਦੇ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ।

ਅਜੀਤ ਡੈਸਕ 24-10-2026
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਨਗਰ ਕੌਂਸਲ ਦਫ਼ਤਰ ਦੇ ਮੁੱਖ ਗੇਟ ਦੇ ਬਾਹਰ ਪ੍ਰਤਾਪ ਬਾਗ਼ ਦੀਆਂ ਬੰਦ ਪਈਆਂ ਸਟਰੀਟ ਲਾਈਟਾਂ ਅਤੇ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਲੈ ਕੇ ਧਰਨਾ ਦੇਣ ਦੌਰਾਨ ਵਿਵਾਦ ਖੜ੍ਹਾ ਹੋ ਗਿਆ ਜਿਸ ਦੌਰਾਨ ਘੰਟਾਘਰ ਦੇ ਨਜ਼ਦੀਕ ਕੁੱਝ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਭੁਪਿੰਦਰ ਸਿੰਘ ਨਾਮਧਾਰੀ ਦੇ ਸਮਰਥਨ ਵਿਚ ਦੁਕਾਨਾਂ ਬੰਦ ਰੱਖੀਆਂ। ਅੱਠ ਮਹੀਨਿਆਂ ਤੋਂ ਲਾਈਟਾਂ ਬੰਦ ਹੋਣ ਅਤੇ ਇਲਾਕੇ ਵਿਚ ਗੰਦਗੀ ਦੀ ਸਮੱਸਿਆ ਨੂੰ ਲੈ ਕੇ ਭੁਪਿੰਦਰ ਸਿੰਘ ਨਾਮਧਾਰੀ ਵਲੋਂ ਨਗਰ ਕੌਂਸਲ ਪ੍ਰਧਾਨ ਦੇ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ। ਇਸ ਦੌਰਾਨ ਨਗਰ ਕੌਂਸਲ ਦੇ ਮੁਲਾਜ਼ਮਾਂ ਤੇ ਧਰਨਾਕਾਰੀਆਂ ਵਿਚਕਾਰ ਤਿੱਖੀ ਬਹਿਸ ਹੋਈ। ਧਰਨਾਕਾਰੀਆਂ ਅਨੁਸਾਰ ਧੱਕਾਮੁੱਕੀ ਵੀ ਹੋਈ। ਇਸ ਮੌਕੇ ਕੌਂਸਲਰਾਂ ਤੇ ਅਧਿਕਾਰੀਆਂ ਨੇ ਦਖ਼ਲ ਅੰਦਾਜ਼ੀ ਕਰਕੇ ਸਥਿਤੀ ਨੂੰ ਸ਼ਾਂਤ ਕਰਵਾਇਆ। ਭੁਪਿੰਦਰ ਸਿੰਘ ਨਾਮਧਾਰੀ ਦਾ ਕਹਿਣਾ ਸੀ ਕਿ ਪ੍ਰਤਾਪ ਬਾਗ਼ ਵਿਚ ਲੰਬੇ ਸਮੇਂ ਤੋਂ ਸਟਰੀਟ ਲਾਈਟਾਂ ਬੰਦ ਪਈਆਂ ਸਨ ਜਿਸ ਕਾਰਨ ਰਾਤ ਦੇ ਸਮੇਂ ਹਨੇਰਾ ਰਹਿੰਦਾ ਸੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਹੋਈ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਸਬੰਧਿਤ ਅਧਿਕਾਰੀਆਂ ਨੇ ਸਮੱਸਿਆ ਦਾ ਸਮੇਂ ਸਿਰ ਹੱਲ ਨਹੀਂ ਕੀਤਾ। ਉਨ੍ਹਾਂ ਇਲਾਕੇ ਵਿਚ ਸਾਫ਼-ਸਫ਼ਾਈ ਦੀ ਵਿਵਸਥਾ ਦਰੁਸਤ ਕਰਨ ਤੇ ਜਨਤਕ ਪਖਾਨਿਆਂ ਦੀ ਉਚਿੱਤ ਵਿਵਸਥਾ ਕਰਨ ਦੀ ਮੰਗ ਵੀ ਉਠਾਈ। ਧਰਨੇ ਦੀ ਸੂਚਨਾ ਮਿਲਣ ’ਤੇ ਰਮੇਸ਼ ਕਟਾਰੀਆ ਸਮੇਤ ਹੋਰ ਸਥਾਨਕ ਲੋਕ ਮੌਕੇ ’ਤੇ ਪਹੁੰਚੇ ਤੇ ਮਾਮਲੇ ਨੂੰ ਸੁਲਝਾਉਣ ਦਾ ਯਤਨ ਕੀਤਾ। ਮਾਮਲਾ ਅਧਿਕਾਰੀਆਂ ਤੱਕ ਪਹੁੰਚਣ ਤੋਂ ਬਾਅਦ ਸਬੰਧਿਤ ਕਰਮਚਾਰੀਆਂ ਨੂੰ ਮੌਕੇ ’ਤੇ ਭੇਜਿਆ ਗਿਆ। ਇਸ ਤੋਂ ਬਾਅਦ ਪ੍ਰਤਾਪ ਬਾਗ਼ ਦੀਆਂ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਠੀਕ ਕਰਵਾਉਣ ਦੀ ਕਾਰਵਾਈ ਕੀਤੀ ਗਈ। ਧਰਨੇ ਦੌਰਾਨ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ। ਸਫ਼ਾਈ ਕਰਮਚਾਰੀਆਂ ਤੇ ਕੁੱਝ ਕੌਂਸਲਰਾਂ ਦਾ ਦੋਸ਼ ਸੀ ਕਿ ਬਿਨਾਂ ਸੂਚਨਾ ਦੇ ਧਰਨਾ ਲਗਾਇਆ ਗਿਆ ਤੇ ਕਰਮਚਾਰੀਆਂ ਖ਼ਿਲਾਫ਼ ਬੇਲੋੜੀਆਂ ਟਿੱਪਣੀਆਂ ਕੀਤੀਆਂ ਗਈਆਂ। ਇਸ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਤੇਜ਼ ਹੋ ਗਈ ਅਤੇ ਮਾਹੌਲ ਤਣਾਅਪੂਰਨ ਹੋ ਗਿਆ। ਦੂਜੇ ਪਾਸੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਕਿ ਵਿਵਾਦ ਦੇ ਪਿੱਛੇ ਪ੍ਰਾਪਰਟੀ ਟੈਕਸ ਅਤੇ ਐੱਨ.ਓ.ਸੀ. ਨਾਲ ਜੁੜਿਆ ਬਕਾਇਆ ਮਾਮਲਾ ਹੈ। ਹਾਲਾਂਕਿ ਇਸ ਦੋਸ਼ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ। ਸਥਿਤੀ ਵਿਗੜਦੀ ਦੇਖ ਮੌਕੇ ’ਤੇ ਮੌਜੂਦ ਕੌਂਸਲਰਾਂ ਅਤੇ ਅਧਿਕਾਰੀਆਂ ਨੇ ਦੋਵਾਂ ਧਿਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਸ਼ਾਂਤ ਕਰਵਾਉਣ ਦਾ ਯਤਨ ਕੀਤਾ। ਇਸ ਮੌਕੇ ਪੁੱਜੇ ਵਪਾਰ ਮੰਡਲ ਦੇ ਪ੍ਰਧਾਨ ਤੇ ਨਗਰ ਕੌਂਸਲ ਦੇ ਅਹੁਦੇਦਾਰਾਂ ਨੇ ਵਿਚ ਪੈ ਕੇ ਮਾਮਲੇ ਨੂੰ ਸ਼ਾਂਤ ਕਰਨ ਦੇ ਯਤਨ ਕਰ ਦਿੱਤੇ ਹਨ।
ਪਿਛਲੀ ਖ਼ਬਰ ਝੋਨੇ ਦੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ... ਅਗਲੀ ਖ਼ਬਰ ਫ਼ਾਜ਼ਿਲਕਾ ਦੇ ਇਕ ਘਰ ਅੰਦਰ ਤੜਕਸਾਰ ਕਿਸੇ ਏਜੰਸੀ ਵਲੋਂ ਕੀਤੀ ਛਾਪੇਮਾਰੀ ਬਣੀ ਚਰਚਾ ਦਾ ਵਿਸ਼ਾ ਕੋਈ ਵੀ ਸਰਕਾਰੀ ਵਿਭਾਗ ਜਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।