24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਿਹਤ ਵਿਭਾਗ ਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ, ਲੈਬ ਤੇ ਮੈਡੀਕਲ ਦੁਕਾਨਾਂ ਵਿਖੇ ਡੇਂਗੂ ਵਿਰੁੱਧ ਮੁਹਿੰਮ ਚਲਾਈ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀ ਵਿਸ਼ੇਸ਼ ਦੇਖ-ਰੇਖ ਹੇਠ ਤੇ ਜ਼ਿਲ੍ਹਾ ਐਪੀਡੇਮੋਲੋਜਿਸਟ ਡਾ.

ਡੇਂਗੂ ਦੇ ਲਾਰਵੇ ਦੀ ਚੈਕਿੰਗ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਟੀਮ ਮੈਂਬਰ। ਅਜੀਤ ਤਸਵੀਰ 24-10-2026
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਵਿਸ਼ੇਸ਼ ਦੇਖ-ਰੇਖ ਹੇਠ ਤੇ ਜ਼ਿਲ੍ਹਾ ਐਪੀਡੇਮੋਲੋਜਿਸਟ ਡਾ.ਕਰਨਬੀਰ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ, ਹਸਪਤਾਲਾਂ, ਕਲੀਨੀਕਲ ਲੈਬਾਂ ਤੇ ਮੈਡੀਕਲ ਸਟੋਰਾਂ ਵਿਚ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਕੀਤੀ ਗਈ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਉਕਤ ਸਥਾਨਾਂ ਦਾ ਦੌਰਾ ਕਰਕੇ ਮੱਛਰਾਂ ਦੀ ਪੈਦਾਵਾਰ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਚੈਕਿੰਗ ਦੌਰਾਨ ਟੀਮਾਂ ਵਲੋਂ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਫ਼ਰਿਜਾਂ ਦੀਆਂ ਵੇਸਟ ਵਾਟਰ ਟਰੇਆਂ, ਗਮਲਿਆਂ ਤੇ ਕਬਾੜ ਆਦਿ ਦੀ ਤਲਾਸ਼ੀ ਲਈ ਗਈ ਤੇ ਜਿੱਥੇ ਵੀ ਲਾਰਵਾ ਮਿਲਿਆ, ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਡਾ.ਕਵਿਤਾ ਸਿੰਘ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਵਿਚ ਆਮ ਜਨਤਾ ਦੀ ਭਾਗੀਦਾਰੀ ਸਭ ਤੋਂ ਅਹਿਮ ਹੈ। ਜੇਕਰ ਹਫ਼ਤੇ ਵਿਚ ਇਕ ਦਿਨ ‘ਡਰਾਈ ਡੇ’ ਮਨਾਉਂਦਿਆਂ ਪਾਣੀ ਦੇ ਸਾਰੇ ਸਰੋਤਾਂ ਨੂੰ ਖ਼ਾਲੀ ਕਰਕੇ ਸੁਕਾਇਆ ਜਾਵੇ ਤਾਂ ਡੇਂਗੂ ’ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ। ਜ਼ਿਲ੍ਹਾ ਐਪੀਡੇਮੋਲੋਜਿਸਟ ਡਾ. ਕਰਨਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਲਗਾਤਾਰ ਸਰਵੇਖਣ, ਐਂਟੀ-ਲਾਰਵਾ ਗਤੀਵਿਧੀਆਂ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਮੌਕੇ ਮਾਸ ਮੀਡੀਆ ਵਿੰਗ ਅਤੇ ਐਨ.ਵੀ.ਬੀ.ਡੀ.ਸੀ.ਪੀ. ਸ਼ਾਖਾ ਦੇ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਦੇ ਯੂਥ ਫ਼ੈਸਟੀਵਲ ਦੇ ਪਹਿਲੇ ਦੋ ਦਿਨਾਂ ਦੇ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ ਹੋਏ ਅਗਲੀ ਖ਼ਬਰ ਝੋਨੇ ਦੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।