24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਚਿਤਕਾਰਾ ਯੂਨੀਵਰਸਿਟੀ ਵਲੋਂ ਕਰੀਅਰ ਤੇ ਮਾਰਗਦਰਸ਼ਨ ਸੈਮੀਨਾਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਚਿਤਕਾਰਾ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇਕ ਵਿਸ਼ੇਸ਼ ਕਰੀਅਰ ਤੇ ਗਾਈਡੈਂਸ ਕੌਂਸਲਿੰਗ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਹੀ ਕਰੀਅਰ ਦੀ ਚੋਣ ਕਰਨ, ਆਪਣੇ ਹੁਨਰ ਨੂੰ ਨਿਖਾਰਨ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਸਮਝਣ ਬਾਰੇ ਸਹੀ ਦਿਸ਼ਾ-ਨਿਰਦੇਸ਼ ਦੇਣਾ ਸੀ।

ਅਜੀਤ ਡੈਸਕ 24-10-2026
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਚਿਤਕਾਰਾ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇਕ ਵਿਸ਼ੇਸ਼ ਕਰੀਅਰ ਤੇ ਗਾਈਡੈਂਸ ਕੌਂਸਲਿੰਗ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਹੀ ਕਰੀਅਰ ਦੀ ਚੋਣ ਕਰਨ, ਆਪਣੇ ਹੁਨਰ ਨੂੰ ਨਿਖਾਰਨ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਸਮਝਣ ਬਾਰੇ ਸਹੀ ਦਿਸ਼ਾ-ਨਿਰਦੇਸ਼ ਦੇਣਾ ਸੀ। ਪ੍ਰੋਗਰਾਮ ਵਿਚ ਚਿਤਕਾਰਾ ਯੂਨੀਵਰਸਿਟੀ ਦੇ ‘ਆਫ਼ਿਸ ਆਫ਼ ਇੰਟਰਨੈਸ਼ਨਲ ਅਫੇਅਰਜ਼’ ਦੇ ਉਪ-ਪ੍ਰਧਾਨ ਸੰਜੀਵ ਸਾਹਨੀ, ਡਾਇਰੈਕਟਰ ਡਾ. ਪੰਕਜ ਧਮੀਜਾ ਤੇ ਮੈਨੇਜਰ ਸਿਮਰਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਕੂਲ ਪੁੱਜਣ ’ਤੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਸਾਰੇ ਪਹੁੰਚੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸੈਮੀਨਾਰ ਦੌਰਾਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਸਫਲਤਾ ਦੇ ਕਈ ਮਹੱਤਵਪੂਰਨ ਨੁਕਤੇ ਦੱਸੇ। ਇਸ ਦੇ ਨਾਲ ਹੀ ਚਿਤਕਾਰਾ ਯੂਨੀਵਰਸਿਟੀ ਦੇ ‘ਗਲੋਬਲ ਪਾਥਵੇਅ ਪ੍ਰੋਗਰਾਮ’ ਦੀ ਜਾਣਕਾਰੀ ਵੀ ਦਿੱਤੀ ਗਈ । ਪ੍ਰੋਗਰਾਮ ਦੇ ਅੰਤ ’ਚ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਬੱਚਿਆਂ ਦਾ ਮਾਰਗਦਰਸ਼ਨ ਕਰਨ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ’ਚ ਨੰਨ੍ਹੇ-ਮੁੰਨੇ ਬੱਚਿਆਂ ਲਈ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸ਼ੂਗਰ ਕਾਰਨ ਅੱਖਾਂ ਦੀ ਰੌਸ਼ਨੀ ਨੂੰ ਖ਼ਤਰੇ ਤੋਂ ਬਚਾਉਣ ਲਈ 26 ਅਕਤੂਬਰ ਨੂੰ ਲੱਗੇਗਾ ਮੁਫ਼ਤ ਜਾਂਚ ਕੈਂਪ ਡਾ. ਪਲਕ ਆਈ ਹਸਪਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।