25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਿੰਡ ਪੰਜਾਵਾ ’ਚ ਸ਼ਰਾਬੀ ਪਤੀ ਵਲੋਂ ਪਤਨੀ ਨਾਲ ਕੁੱਟਮਾਰ, ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ

ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਖੇਤਰ ਦੇ ਪਿੰਡ ਪੰਜਾਵਾ ਵਿਖੇ ਇਕ ਵਿਆਹੁਤਾ ਨੂੰ ਉਸ ਦੇ ਸ਼ਰਾਬੀ ਪਤੀ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਮਹਿਲਾ ਨੂੰ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਦਿੰਦੀ ਹੋਈ ਪੀੜਤ ਮਹਿਲਾ। ਅਜੀਤ ਤਸਵੀਰ 25-10-2026
ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਖੇਤਰ ਦੇ ਪਿੰਡ ਪੰਜਾਵਾ ਵਿਖੇ ਇਕ ਵਿਆਹੁਤਾ ਨੂੰ ਉਸ ਦੇ ਸ਼ਰਾਬੀ ਪਤੀ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਮਹਿਲਾ ਨੂੰ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਸਿਵਲ ਹਸਪਤਾਲ ਵਿਚ ਜੇਰੇ ਇਲਾਜ ਗੁਰਜੀਤ ਕੌਰ ਪਤਨੀ ਜਗਸੀਰ ਸਿੰਘ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਹੈ। ਬੀਤੀ ਰਾਤ ਜਦੋਂ ਉਹ ਸ਼ਰਾਬ ਪੀ ਕੇ ਘਰ ਆਇਆ ਤੇ ਉਸ ਨੇ ਖਾਣਾ ਬਣਾਉਣ ਲਈ ਕਿਹਾ ਤਾਂ ਸਮੇਂ ਸਿਰ ਖਾਣਾ ਨਾ ਬਣਨ ’ਤੇ ਪਤੀ ਨੇ ਗ਼ੁੱਸੇ ਵਿਚ ਆ ਕੇ ਡੰਡੇ ਨਾਲ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤਾਂ ਦਾ ਦੋਸ਼ ਹੈ ਕਿ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਬਚਾਉਣ ਦੀ ਬਜਾਏ ਉਲਟਾ ਸਾਰੀ ਰਾਤ ਕਮਰੇ ਵਿਚ ਬੰਦ ਕਰਕੇ ਭੁੱਖਾ ਰੱਖਿਆ। ਰੌਲਾ ਸੁਣ ਕੇ ਗੁਆਂਢੀਆਂ ਨੇ ਇਸ ਦੀ ਸੂਚਨਾ ਪੀੜਤਾਂ ਦੇ ਪੇਕੇ ਪਿੰਡ ਸ਼ੇਰਗੜ੍ਹ ਵਿਖੇ ਦਿੱਤੀ। ਸੂਚਨਾ ਮਿਲਦਿਆਂ ਹੀ ਉਸ ਦੇ ਪਿਤਾ ਤੇ ਹੋਰ ਰਿਸ਼ਤੇਦਾਰ ਮੌਕੇ ’ ਤੇ ਪਹੁੰਚੇ ਤੇ ਉਸ ਨੂੰ ਕਮਰੇ ’ਚੋਂ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਪੈਨੇਸੀਆ ਸਕੂਲ ਦੇ ਵਿਦਿਆਰਥੀਆਂ ਨੇ ਗੀਤ ਮੁਕਾਬਲੇ ’ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਐੱਨ.ਡੀ.ਆਰ.ਐੱਫ. ਟੀਮ ਵਲੋਂ ਆਫ਼ਤ ਪ੍ਰਬੰਧਨ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।