25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਮੋਟੀਵੇਸ਼ਨ ਤੇ ਕਰੀਅਰ ਗਾਈਡੈਂਸ ਸੈਸ਼ਨ ਕਰਵਾਇਆ

ਫ਼ਾਜ਼ਿਲਕਾ, 24 ਅਕਤੂਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ, ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਤੇ ਸਹੀ ਕਰੀਅਰ ਚੁਣਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਮੋਟੀਵੇਸ਼ਨ ਅਤੇ ਕਰੀਅਰ ਗਾਈਡੈਂਸ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਚਿਤਕਾਰਾ ਯੂਨੀਵਰਸਿਟੀ (ਆਫ਼ਿਸ ਆਫ਼ ਇੰਟਰਨੈਸ਼ਨਲ ਅਫੇਅਰਜ਼) ਦੇ ਵਾਈਸ ਪ੍ਰੈਜ਼ੀਡੈਂਟ ਸੰਜੀਵ ਸਹਾਨੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ।

ਕਰੀਅਰ ਗਾਈਡੈਂਸ ਸੈਸ਼ਨ ਦੌਰਾਨ ਚਿਤਕਾਰਾ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਸੰਜੀਵ ਸਹਾਨੀ ਨੂੰ ਸਨਮਾਨਿਤ ਕਰਦੇ ਹੋਏ ਅਧਿਆਪਕ। ਅਜੀਤ ਤਸਵੀਰ 25-10-2026
ਫ਼ਾਜ਼ਿਲਕਾ, 24 ਅਕਤੂਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ, ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਤੇ ਸਹੀ ਕਰੀਅਰ ਚੁਣਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਮੋਟੀਵੇਸ਼ਨ ਅਤੇ ਕਰੀਅਰ ਗਾਈਡੈਂਸ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਚਿਤਕਾਰਾ ਯੂਨੀਵਰਸਿਟੀ (ਆਫ਼ਿਸ ਆਫ਼ ਇੰਟਰਨੈਸ਼ਨਲ ਅਫੇਅਰਜ਼) ਦੇ ਵਾਈਸ ਪ੍ਰੈਜ਼ੀਡੈਂਟ ਸੰਜੀਵ ਸਹਾਨੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ। ਸੈਸ਼ਨ ਦੌਰਾਨ ਸੰਜੀਵ ਸਹਾਨੀ ਨੇ ਦੱਸਿਆ ਕਿ ਸਹੀ ਕਰੀਅਰ ਦੀ ਚੋਣ ਸਿਰਫ਼ ਨੌਕਰੀ ਤੱਕ ਸੀਮਤ ਨਹੀਂ ਹੁੰਦੀ, ਸਗੋਂ ਇਹ ਵਿਅਕਤੀ ਦੀ ਪ੍ਰਤਿਭਾ, ਰੁਚੀ ਤੇ ਜੀਵਨ ਦੇ ਉਦੇਸ਼ ਨੂੰ ਨਵੀਂ ਪਛਾਣ ਦਿੰਦੀ ਹੈ। ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ ਨੇ ਕਿਹਾ ਕਿ ਗੁਣਵੱਤਾ ਪੂਰਨ ਸਿੱਖਿਆ ਦੇ ਨਾਲ ਸਹੀ ਮਾਰਗਦਰਸ਼ਨ ਦੇਣਾ ਸਮੇਂ ਦੀ ਮੁੱਖ ਲੋੜ ਹੈ। ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾ ਨੇ ਵਿਦਿਆਰਥੀਆਂ ਨੂੰ ਆਪਣੀ ਅੰਦਰੂਨੀ ਪ੍ਰਤਿਭਾ ਪਛਾਣਨ ਤੇ ਆਪਣੀ ਤੁਲਨਾ ਦੂਜਿਆਂ ਨਾਲ ਨਾ ਕਰਨ ਦੀ ਪ੍ਰੇਰਨਾ ਦਿੱਤੀ। ਡਾਇਰੈਕਟਰ ਦੀਪਕ ਸ਼ਰਮਾ ਨੇ ਕਿਹਾ ਕਿ ਮੌਜੂਦਾ ਮੁਕਾਬਲੇਬਾਜ਼ੀ ਦੇ ਯੁੱਗ ’ਚ ਸਹੀ ਸਮੇਂ ’ਤੇ ਸਹੀ ਫ਼ੈਸਲਾ ਲੈਣਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਧੀਂਗੜਾ ਤੇ ਪ੍ਰਧਾਨ ਨਰਿੰਦਰ ਸਚਦੇਵਾ ਨੇ ਵੀ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਅਜਿਹੇ ਪ੍ਰੇਰਨਾਦਾਇਕ ਸੈਸ਼ਨ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਤੇ ਆਤਮ-ਵਿਸ਼ਵਾਸੀ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ਦਾ ਹੁਸ਼ਿਆਰਪੁਰ ਪਹੁੰਚਣ ’ਤੇ ਸਵਾਗਤ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਵਿਖੇ ਲਗਾਏ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਕੈਂਪ ਦਾ ਸਿਵਲ ਸਰਜਨ ਵਲੋਂ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।