26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜਲਾਲਾਬਾਦ ਤੋਂ ਟਿਕਟ ਦੀ ਨਾਂਹ ਤੋਂ ਬਾਅਦ ਆਵਲਾ ਨੇ ਕਾਂਗਰਸ ਛੱਡੀ - ਕੰਬੋਜ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੀ. ਸੀ.

ਅਜੀਤ ਡੈਸਕ 26-10-2026
ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੀ.ਸੀ.ਸੈੱਲ ਦੇ ਸਾਬਕਾ ਚੇਅਰਮੈਨ, ਸੀਨੀਅਰ ਆਗੂ ਰਾਜ ਬਖ਼ਸ਼ ਕੰਬੋਜ ਨੇ ਰਮਿੰਦਰ ਆਵਲਾ ਵਲੋਂ ਕਾਂਗਰਸ ਪਾਰਟੀ ਛੱਡਣ ਅਤੇ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ’ਤੇ ਆਵਲਾ ਅਤੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਆਪਣਾ ਤਿੱਖਾ ਪ੍ਰਤੀਕਰਮ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਕੰਬੋਜ ਨੇ ਕਿਹਾ ਕਿ ਗੁਰੂਹਰਸਹਾਏ ਤੋਂ ਲਿਆ ਕੇ ਕਾਂਗਰਸ ਨੇ ਪਹਿਲਾ ਆਵਲਾ ਨੂੰ ਜਲਾਲਾਬਾਦ ਹਲਕੇ ਤੋਂ ਜ਼ਿਮਨੀ ਚੋਣ ਲੜਾਈ ਜਿਸ ਵਿਚ ਹਲਕੇ ਦੇ ਹਰੇਕ ਕਾਂਗਰਸੀ ਵਰਕਰ ਨੇ ਬੜੀ ਤਨਦੇਹੀ ਨਾਲ ਕੰਮ ਕੀਤਾ ਅਤੇ ਵੱਡੀ ਲੀਡ ਨਾਲ ਜਿੱਤ ਦਿਵਾਈ। ਉਨ੍ਹਾਂ ਕਿਹਾ ਕਿ ਆਵਲਾ ਦੱਸਣ ਕਿ ਉਨ੍ਹਾਂ ਨੂੰ ਉਸ ਸਮੇਂ ਜਲਾਲਾਬਾਦ ’ਚ ਕੌਣ ਜਾਣਦਾ ਸੀ। ਉਨ੍ਹਾਂ ਕਿਹਾ ਕਿ ਆਵਲੇ ਨੇ ਜਿੱਥੇ ਕਾਂਗਰਸ ਪਾਰਟੀ ਵਿਚ ਧੜੇਬੰਦੀ ਵਧਾਈ, ਵਰਕਰਾਂ ਨੂੰ ਆਪਸ ਵਿਚ ਇਕ ਦੂਜੇ ਨਾਲ ਲੜਾਇਆ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਵਿਜੈ ਸਾਂਪਲਾ ਤੇ ਸ਼ੀਤਲ ਅੰਗੁਰਾਲ ਸਮੇਤ ਭਾਜਪਾ ਲੀਡਰਸ਼ਿਪ ਨੇ ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਧਰਨੇ ’ਚ ਕੀਤੀ ਸ਼ਿਰਕਤ ਅਗਲੀ ਖ਼ਬਰ ਰਮਿੰਦਰ ਸਿੰਘ ਆਵਲਾ ਦੀ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਮੂਲੀਅਤ ਨਾਲ ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਵਿਧਾਨ ਸਭਾ ਹਲਕਿਆਂ ਦੇ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।