26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਾਂਗਰਸ ਪਾਰਟੀ ਬਹੁਤ ਵੱਡੀ ਪਾਰਟੀ ਹੈ, ਕਿਸੇ ਦੇ ਜਾਣ ਨਾਲ ਇਸ ਨੂੰ ਕੋਈ ਫ਼ਰਕ ਨਹੀਂ ਪੈਣਾ- ਹੰਸ ਰਾਜ ਜੋਸਨ

ਜਲਾਲਾਬਾਦ, 25 ਅਕਤੂਬਰ (ਜਤਿੰਦਰ ਪਾਲ ਸਿੰਘ)- ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਬਹੁਤ ਵੱਡੀ ਅਤੇ ਪੁਰਾਣੀ ਪਾਰਟੀ ਹੈ, ਜਿਸ ਦਾ ਦਾਇਰਾ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਆਮ ਲੋਕਾਂ ਵਿਚ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਇੱਕ ਆਗੂ ਦੇ ਪਾਰਟੀ ਛੱਡ ਕੇ ਜਾਣ ਨਾਲ ਕਾਂਗਰਸ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ, ਕਿਉਂਕਿ ਪਾਰਟੀ ਦੇ ਵਰਕਰ ਤੇ ਸਮਰਥਕ ਪੂਰੀ ਮਜ਼ਬੂਤੀ ਨਾਲ ਇਸ ਦੇ ਨਾਲ ਖੜ੍ਹੇ ਹਨ।

ਅਜੀਤ ਡੈਸਕ 26-10-2026
ਜਲਾਲਾਬਾਦ, 25 ਅਕਤੂਬਰ (ਜਤਿੰਦਰ ਪਾਲ ਸਿੰਘ)- ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਬਹੁਤ ਵੱਡੀ ਅਤੇ ਪੁਰਾਣੀ ਪਾਰਟੀ ਹੈ, ਜਿਸ ਦਾ ਦਾਇਰਾ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਆਮ ਲੋਕਾਂ ਵਿਚ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਇੱਕ ਆਗੂ ਦੇ ਪਾਰਟੀ ਛੱਡ ਕੇ ਜਾਣ ਨਾਲ ਕਾਂਗਰਸ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ, ਕਿਉਂਕਿ ਪਾਰਟੀ ਦੇ ਵਰਕਰ ਤੇ ਸਮਰਥਕ ਪੂਰੀ ਮਜ਼ਬੂਤੀ ਨਾਲ ਇਸ ਦੇ ਨਾਲ ਖੜ੍ਹੇ ਹਨ। ਹੰਸ ਰਾਜ ਜੋਸਨ ਨੇ ਕਿਹਾ ਕਿ ਰਮਿੰਦਰ ਸਿੰਘ ਆਂਵਲਾ ਨੂੰ ਕਾਂਗਰਸ ਪਾਰਟੀ ਨੇ ਜਲਾਲਾਬਾਦ ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਮੌਕਾ ਦੇ ਕੇ ਮਾਣ-ਸਨਮਾਨ ਦਿੱਤਾ ਸੀ, ਜਦਕਿ ਉਸ ਸਮੇਂ ਉਹ ਜਲਾਲਾਬਾਦ ਹਲਕੇ ਨਾਲ ਸਬੰਧਿਤ ਵੀ ਨਹੀਂ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਪਾਰਟੀ ਦੀ ਮਜ਼ਬੂਤੀ ਤੇ ਫ਼ੈਸਲੇ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਵੀ ਪਾਰਟੀ ਦੇ ਕਹਿਣ ’ਤੇ ਆਪਣਾ ਦਾਅਵਾ ਛੱਡ ਦਿੱਤਾ ਸੀ। ਸਾਬਕਾ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਇਸ ਦੇ ਸਮਰਪਿਤ ਵਰਕਰ ਹਨ, ਜੋ ਹਰ ਔਖੇ-ਸੌਖੇ ਸਮੇਂ ਵਿਚ ਪਾਰਟੀ ਦੇ ਨਾਲ ਡਟ ਕੇ ਖੜ੍ਹੇ ਰਹਿੰਦੇ ਹਨ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਓ.ਬੀ.ਸੀ. ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਪਰਮਜੀਤ ਸਿੰਘ ਨੂੰ ਰਾਜ ਬਖ਼ਸ਼ ਕੰਬੋਜ ਵਲੋਂ ਵਧਾਈ ਅਗਲੀ ਖ਼ਬਰ ਸਵ. ਸੁਭਾਸ਼ ਚੰਦ ਦੀ ਯਾਦ ’ਚ ਲਗਾਇਆ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।