26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਵਿਖੇ ਐਨ.ਡੀ.ਆਰ.ਐਫ.ਟੀਮ ਵਲੋਂ ਆਫ਼ਤ ਪ੍ਰਬੰਧਨ ਜਾਗਰੂਕਤਾ ਪ੍ਰੋਗਰਾਮ

ਬੱਲੂਆਣਾ, 25 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਵਿਖੇ ਮੁੱਖ ਅਧਿਆਪਕਾ ਜਯੋਤੀ ਬਤਰਾ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ ਦੀ ਟੀਮ ਵਲੋਂ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਤੇ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਬ-ਇੰਸਪੈਕਟਰ ਡੀ.

ਅਜੀਤ ਡੈਸਕ 26-10-2026
ਬੱਲੂਆਣਾ, 25 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਹਾਈ ਸਕੂਲ ਬਹਾਦਰ ਖੇੜਾ ਵਿਖੇ ਮੁੱਖ ਅਧਿਆਪਕਾ ਜਯੋਤੀ ਬਤਰਾ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ ਦੀ ਟੀਮ ਵਲੋਂ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਤੇ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਬ-ਇੰਸਪੈਕਟਰ ਡੀ.ਐੱਸ. ਰਠੌਰ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਐਨ.ਡੀ.ਆਰ.ਐਫ਼. ਦੀ ਕਾਰਜਪ੍ਰਣਾਲੀ ਅਤੇ ਕੁਦਰਤੀ ਤੇ ਮਨੁੱਖੀ ਕਾਰਨਾਂ ਕਰਕੇ ਪੈਦਾ ਹੋਣ ਵਾਲੀਆਂ ਵੱਖ-ਵੱਖ ਆਫ਼ਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਟੀਮ ਨੇ ਦੱਸਿਆ ਕਿ ਭੂਚਾਲ, ਹੜ੍ਹ, ਅੱਗ ਲੱਗਣ ਜਾਂ ਕਿਸੇ ਹੋਰ ਐਮਰਜੈਂਸੀ ਦੀ ਸਥਿਤੀ ਵਿਚ ਘਬਰਾਉਣ ਦੀ ਬਜਾਏ ਸੂਝ-ਬੂਝ ਨਾਲ ਕੰਮ ਲੈਣਾ ਤੇ ਸੁਰੱਖਿਆ ਨਿਯਮਾਂ ਦੀ ਪਾਲਨਾ ਕਰਨੀ ਬਹੁਤ ਜ਼ਰੂਰੀ ਹੈ। ਸਕੂਲੀ ਮੁਖੀ ਮੈਡਮ ਜਯੋਤੀ ਬਤਰਾ ਨੇ ਐਨ.ਡੀ.ਆਰ.ਐਫ.ਦੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪਿੰਡ ਲਾਧੂਕਾ ਦੀ ਪੰਚਾਇਤ ਤੇ ਬਲਾਕ ਸੰਮਤੀ ਮੈਂਬਰਾਂ ਵਲੋਂ ਸੰਦੀਪ ਸਿੰਘ ਭੱਟੀ ਨੂੰ ਪੂਰਨ ਸਮਰਥਨ ਅਗਲੀ ਖ਼ਬਰ ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਸਾਲਾਨਾ ਐਥਲੈਟਿਕ ਮੀਟ ਧੂਮ-ਧਾਮ ਨਾਲ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।