26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਖਾਦ ਦੀ ਘਾਟ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਿਲਾਂ, ਸਰਕਾਰ ਤੋਂ ਤੁਰੰਤ ਸਪਲਾਈ ਯਕੀਨੀ ਬਣਾਉਣ ਦੀ ਮੰਗ

ਮੁੱਦਕੀ, 25 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਇਲਾਕੇ ਵਿਚ ਡੀ. ਏ.

ਗੁਰਜੰਟ ਸਿੰਘ ਬਰਾੜ, ਜੋਗਿੰਦਰ ਸਿੰਘ ਸੰਧੂ ਛਿੰਦਾ 26-10-2026
ਮੁੱਦਕੀ, 25 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਇਲਾਕੇ ਵਿਚ ਡੀ.ਏ.ਪੀ. ਖਾਦ ਦੀ ਕਿੱਲਤ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਲੋੜ ਅਨੁਸਾਰ ਖਾਦ ਉਪਲਬਧ ਨਾ ਹੋਣ ਕਾਰਨ ਕਿਸਾਨਾਂ ਨੂੰ ਇੱਧਰ-ਉੱਧਰ ਭਟਕਣਾ ਪੈ ਰਿਹਾ ਹੈ ਜਦਕਿ ਕਈ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਬਿਜਾਈ ਸਮੇਂ ਸਿਰ ਕਰਨ ਦੀ ਚਿੰਤਾ ਸਤਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਦੇ ਅਹਿਮ ਸੀਜ਼ਨ ਦੌਰਾਨ ਖਾਦ ਦੀ ਘਾਟ ਉਨ੍ਹਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ ਤੇ ਇਸ ਕਾਰਨ ਉਨ੍ਹਾਂ ਨੂੰ ਮਹਿੰਗੇ ਭਾਅ ’ਤੇ ਖਾਦ ਖ਼ਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਮੁੱਦਕੀ ਦੇ ਪ੍ਰਧਾਨ ਗੁਰਜੰਟ ਸਿੰਘ ਬਰਾੜ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਇਕਾਈ ਮੁੱਦਕੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਛਿੰਦਾ ਨੇ ਕਿਹਾ ਕਿ ਡੀ.ਏ.ਪੀ. ਖਾਦ ਦੀ ਘਾਟ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਖਾਦ ਦੀ ਘਾਟ ਦਾ ਫ਼ਾਇਦਾ ਉਠਾ ਕੇ ਜੇਕਰ ਕੋਈ ਵਿਕਰੇਤਾ ਕਿਸਾਨਾਂ ਤੋਂ ਸਰਕਾਰੀ ਨਿਰਧਾਰਤ ਕੀਮਤ ਨਾਲੋਂ ਵੱਧ ਪੈਸੇ ਵਸੂਲਦਾ ਹੈ ਤਾਂ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੁੱਦਕੀ ਤੇ ਆਸ-ਪਾਸ ਦੇ ਪਿੰਡਾਂ ਵਿਚ ਡੀ.ਏ.ਪੀ. ਖਾਦ ਦੀ ਸਪਲਾਈ ਤੁਰੰਤ ਵਧਾਈ ਜਾਵੇ।
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਚਾਰ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਟਿਕਟ ਚੈਕਿੰਗ ਸਟਾਫ਼ ਨੇ ਯਾਤਰੀ ਦਾ ਗੁਆਚਿਆ ਹੋਇਆ ਬੈਗ ਤੇ ਪਰਸ ਲੱਭ ਕੇ ਸੁਰੱਖਿਅਤ ਮੋੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।