26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 9 ਮੁਕੱਦਮੇ ਦਰਜ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਬਿਜਲੀ ਬੋਰਡ ਦੇ ਏ.

ਅਜੀਤ ਡੈਸਕ 26-10-2026
ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਬਿਜਲੀ ਬੋਰਡ ਦੇ ਏ.ਐਲ.ਐਮ. ਮਨਦੀਪ ਸਿੰਘ ਵਲੋਂ ਇਕ ਪੱਤਰ ਮਿਲਿਆ ਕਿ ਕਿਸ਼ੋਰ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਹਿਠਾੜ ਬਾਬਤ ਵਲੋਂ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ, ਜੋ ਡੀ.ਸੀ. ਫ਼ਾਜ਼ਿਲਕਾ ਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੈ। ਪੱਤਰ ਥਾਣਾ ਮੌਸੂਲ ਹੋਣ ’ਤੇ ਕਿਸ਼ੋਰ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਹਿਠਾੜ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ– ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੰਡਿਤਾਂ ਵਾਲੇ ਝੁੱਗੇ ਨੇੜੇ ਪਹੁੰਚੀ ਤਾਂ ਸਾਹਮਣੇ ਦੀ ਤਰਫ਼ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਇਕਦਮ ਘਬਰਾ ਕੇ ਆਪਣੇ ਕੋਲ ਸੱਜੇ ਹੱਥ ਵਿਚ ਫੜੇ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਨੂੰ ਸੁੱਟ ਕੇ ਯਕਦਮ ਘਬਰਾ ਕੇ ਖਿਸਕਣ ਲੱਗਿਆ ਤਾਂ ਸਹਾਇਕ ਥਾਣੇਦਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਚੈਕਿੰਗ ਕੀਤੀ ਤਾਂ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਕੁਲਵਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪੰਨੀ ਕੜਾਈ ਉਰਫ਼ ਚੱਕ ਸਵਾਹ ਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ– ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਸ਼ਮੀਨਾ ਕੰਬੋਜ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਰਾਣਾ ਬੱਸ ਅੱਡਾ ਮੁਕਤਸਰ ਰੋਡ ਫਲਾਈ ਓਵਰ ਜਲਾਲਾਬਾਦ ਦੇ ਹੇਠਾਂ ਪਹੁੰਚੀ ਤਾਂ ਉੱਥੇ ਆਕਾਸ਼ ਪੁੱਤਰ ਰਾਜ ਕੁਮਾਰ ਵਾਸੀ ਬੈਕ ਸਾਈਡ ਕਮੇਟੀ ਹਾਲ ਜਲਾਲਾਬਾਦ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਮੌਕਾ ਤੋਂ ਖਿਸਕਣ ਲੱਗਿਆ ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕੀਤਾ ਗਿਆ ਤੇ ਉਸ ਵਲੋਂ ਸੁੱਟੇ ਮੋਮੀ ਪਾਰਦਰਸ਼ੀ ਲਿਫ਼ਾਫ਼ੇ ਦੀ ਤਲਾਸ਼ੀ ਕਰਨ ’ਤੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਆਕਾਸ਼ ਪੁੱਤਰ ਰਾਜ ਕੁਮਾਰ ਵਾਸੀ ਬੈਕ ਸਾਈਡ ਕਮੇਟੀ ਹਾਲ ਜਲਾਲਾਬਾਦ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਕਾਬੂ ਫਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮੁੱਖ ਕਾਂਸਟੇਬਲ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਚੈਕਿੰਗ ਦੇ ਸਬੰਧ ਵਿਚ ਨੇੜੇ ਬਿਜਲੀ ਘਰ ਗੇਟ ਫ਼ਾਜ਼ਿਲਕਾ ਪਹੁੰਚੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗੁਰਜੰਟ ਸਿੰਘ ਜੋ ਮੋਟਰਸਾਈਕਲ ਚੋਰੀ ਕਰਨ ਅਤੇ ਵੇਚਣ ਦਾ ਆਦੀ ਹੈ ਜਿਸ ’ਤੇ ਪੁਲਿਸ ਨੇ ਛਾਪੇਮਾਰੀ ਕਰਕੇ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਗੁਰਜੰਟ ਸਿੰਘ ਉਰਫ਼ ਜੰਟਾ ਪੁੱਤਰ ਰਾਜ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਹਿਠਾੜ ਜਲਾਲਾਬਾਦ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਨਜਾਇਜ਼ ਅਤੇ ਲਾਹਣ ਸਮੇਤ 2 ਕਾਬੂ ਫ਼ਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ 20 ਬੋਤਲਾਂ ਸ਼ਰਾਬ ਨਜਾਇਜ਼ ਅਤੇ 100 ਲੀਟਰ ਲਾਹਣ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮੁੱਖ ਸਿਪਾਹੀ ਅਜਮੇਰ ਸਿੰਘ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ਅਰੁਣ ਕੁਮਾਰ ਨੇ ਆ ਕੇ ਇਤਲਾਹ ਦਿੱਤੀ ਕਿ ਹਰਮੇਸ਼ ਸਿੰਘ ਪੁੱਤਰ ਬਲਵੀਰ ਸਿੰਘ ਤੇ ਪਰਮਜੀਤ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਪਿੰਡ ਮਹਾਤਮ ਨਗਰ ਆਪਣੇ ਘਰ ਅੰਦਰ ਸ਼ਰਾਬ ਨਾਜਾਇਜ਼ ਕਸੀਦ ਕਰਦੇ ਹਨ ਤੇ ਵੇਚਦੇ ਹਨ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਇਤਲਾਹ ਦਿੱਤੀ ਕਿ ਜਸਵਿੰਦਰ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਪਿੰਡ ਲੱਖੇ ਕੇ ਉਤਾੜ ਸ਼ਰਾਬ ਨਜਾਇਜ਼ ਵੇਚਣ ਦਾ ਆਦਿ ਹੈ ਅਤੇ ਅੱਜ ਵੀ ਸ਼ਰਾਬ ਵੇਚਣ ਲਈ ਆ ਰਿਹਾ ਹੈ। ਮੁਖ਼ਬਰੀ ਭਰੋਸੇਯੋਗ ਹੋਣ ’ਤੇ ਪੁਲਿਸ ਵਲੋਂ ਉਸ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਇਕ ਵਿਅਕਤੀ ਬੱਸ ਤੋਂ ਉਤਰ ਕੇ ਪੁਲਿਸ ਪਾਰਟੀ ਨੂੰ ਦੇਖ ਕੇ ਇਕਦਮ ਖਿਸਕਣ ਲੱਗਿਆ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਚੈੱਕ ਕੀਤਾ ਤਾਂ ਉਸ ਕੋਲ ਕੋਈ ਸ਼ੱਕੀ ਵਸਤੂ ਸੀ, ਜਿਸ ’ਤੇ ਉਨ੍ਹਾਂ ਨੇ ਸੰਦੀਪ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਹਾਕੂਵਾਲਾ ਥਾਣਾ ਲੱਖੋ ਕੇ ਬਹਿਰਾਮ ਦੀ ਤਲਾਸ਼ੀ ਕਰਨ ’ਤੇ ਉਸ ਕੋਲੋਂ 340 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਝੋਟਾ ਹੱਤਿਆ ਮਾਮਲਾ-ਐਕਸ਼ਨ ਕਮੇਟੀ 2 ਮੁੱਖ ਮੰਗਾਂ ਮੰਨਵਾਉਣ ’ਤੇ ਅੜੀ, ਪੋਸਟਮਾਰਟਮ ’ਤੇ ਨਹੀਂ ਹੋਈ ਸਹਿਮਤੀ ਅਗਲੀ ਖ਼ਬਰ ਲੋਕਪ੍ਰਿਯਤਾ ਕਾਰਨ ਕੁਲਬੀਰ ਸਿੰਘ ਜ਼ੀਰਾ ਨੂੰ ਬਦਨਾਮ ਕਰਨ ’ਤੇ ਤੁਲੀ ‘ਆਪ’- ਕਾਂਗਰਸੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।