27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿੱਖ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਕੀਰਤਨ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸੰਧਿਆ ਵੇਲੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਜਸਪ੍ਰੀਤ ਸਿੰਘ, ਪ੍ਰਿੰਸੀਪਲ ਨਰਿੰਦਰ ਸਿੰਘ, ਬਾਬਾ ਗੁਰਵਿੰਦਰ ਸਿੰਘ ਸ਼ੇਰਾ, ਭਾਈ ਹਰਸਿਮਰਨਜੀਤ ਸਿੰਘ ਆਦਿ ਕਥਾ ਕੀਰਤਨ ਦੇ ਪ੍ਰਵਾਹ ਚਲਾਏ।

ਅਜੀਤ ਡੈਸਕ 27-10-2026
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿੱਖ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਕੀਰਤਨ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸੰਧਿਆ ਵੇਲੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਜਸਪ੍ਰੀਤ ਸਿੰਘ, ਪ੍ਰਿੰਸੀਪਲ ਨਰਿੰਦਰ ਸਿੰਘ, ਬਾਬਾ ਗੁਰਵਿੰਦਰ ਸਿੰਘ ਸ਼ੇਰਾ, ਭਾਈ ਹਰਸਿਮਰਨਜੀਤ ਸਿੰਘ ਆਦਿ ਕਥਾ ਕੀਰਤਨ ਦੇ ਪ੍ਰਵਾਹ ਚਲਾਏ। ਉਪਰੰਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪੁੱਜੇ ਭਾਈ ਜਸਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੀ ਅਨਮੋਲ ਵਰਖਾ ਕੀਤੀ। ਸੁਸਾਇਟੀ ਦੇ ਪ੍ਰਚਾਰ ਸਕੱਤਰ ਭਾਈ ਗੁਰਵਿੰਦਰ ਸਿੰਘ ਨੇ ਪੁੱਜੇ ਰਾਗੀ ਜਥਿਆਂ, ਵਿਦਵਾਨਾਂ ਤੇ ਦੂਰ ਦੁਰਾਡੇ ਤੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਵਲੋਂ ਸਮਾਗਮ ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅੰਦਰ ਲੋੜਵੰਦ ਬੱਚਿਆਂ ਲਈ ਕਿਤਾਬਾਂ, ਕਾਪੀਆਂ ਤੇ ਸਟੇਸ਼ਨਰੀ ਵੰਡੀ। ਇਸ ਮੌਕੇ ਅਮਰ ਸਿੰਘ ਕਾਠਪਾਲ, ਪ੍ਰਿੰਸੀਪਲ ਨਰਿੰਦਰ ਸਿੰਘ, ਮਨਜੀਤ ਸਿੰਘ ਬਾਂਗਾਂ, ਪਰਮਜੀਤ ਸਿੰਘ ਪਟਵਾਰੀ, ਜਪਨੀਤ ਸਿੰਘ, ਡਾ.ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਜੱਗਾ, ਜੋਗਿੰਦਰ ਸਿੰਘ ਨਾਮਧਾਰੀ, ਮਾ.ਸਰਬਜੀਤ ਸਿੰਘ, ਹਰਦੀਪ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਰਾਏਪੁਰਾ ਵਿਖੇ ਚਾਰ ਰੋਜ਼ਾ ਭਾਰਤ ਸਕਾਊਟਸ ਐਂਡ ਗਾਈਡਸ ਕੈਂਪ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਨੇ 86 ਇਨਾਮਾਂ ਨਾਲ ਲਗਾਤਾਰ 12ਵੀਂ ਵਾਰ ਜਿੱਤੀ ਪੰਜਾਬ ਯੂਨੀਵਰਸਿਟੀ ਯੂਥ ਫ਼ੈਸਟੀਵਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।