28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜਥੇਦਾਰ ਗੁਰਬੰਤਾ ਸਿੰਘ ਦਲਮੀਰ ਖੇੜਾ ਨੂੰ ਜਥੇਬੰਦੀ ਸਕੱਤਰ, ਹਰਚਰਨ ਸਿੰਘ ਪੱਪੂ ਅਤੇ ਸੁਖਜਿੰਦਰ ਸਿੰਘ ਸੰਧੂ ਨੂੰ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ

ਅਬੋਹਰ, 27 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਸਰਗਰਮੀਆਂ ਨੂੰ ਤੇਜ਼ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਸਕੱਤਰ ਡਾ.

ਸ਼੍ਰੋਮਣੀ ਅਕਾਲੀ ਦਲ ਦੀ ਸੂਬਾ ਕਾਰਜਕਾਰਨੀ ਅਤੇ ਅਬੋਹਰ ਹਲਕੇ ਦੀਆਂ ਨਿਯੁਕਤੀਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ, ਜਥੇਦਾਰ ਗੁਰਬੰਤਾ ਸਿੰਘ, ਹਰਚਰਨ ਸਿੰਘ ਪੱਪੂ ਅਤੇ ਹੋਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 28-10-2026
ਅਬੋਹਰ, 27 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਸਰਗਰਮੀਆਂ ਨੂੰ ਤੇਜ਼ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਸਕੱਤਰ ਡਾ.ਦਲਜੀਤ ਸਿੰਘ ਚੀਮਾ ਵਲੋਂ ਐਲਾਨੀ ਸੂਬਾ ਪੱਧਰੀ ਕਾਰਜਕਾਰਨੀ ਵਿਚ ਅਬੋਹਰ ਹਲਕੇ ਦੇ ਸੀਨੀਅਰ ਟਕਸਾਲੀ ਆਗੂ ਜਥੇਦਾਰ ਗੁਰਬੰਤਾ ਸਿੰਘ ਦਲਮੀਰ ਖੇੜਾ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੀਨੀਅਰ ਆਗੂ ਹਰਚਰਨ ਸਿੰਘ ਪੱਪੂ ਅਤੇ ਸੁਖਜਿੰਦਰ ਸਿੰਘ ਸੰਧੂ ਨੂੰ ਸੂਬਾ ਕਾਰਜਕਾਰਨੀ ਵਿਚ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਨਿਯੁਕਤੀਆਂ ਸਬੰਧੀ ਨਿਯੁਕਤੀ ਪੱਤਰ ਦੇਣ ਲਈ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਸੂਬਾ ਪੱਧਰੀ ਕਾਰਜਕਾਰਨੀ ਵਿਚ ਨਿਯੁਕਤ ਕੀਤੇ ਗਏ ਤਿੰਨਾਂ ਆਗੂਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੇ ਨਾਲ ਹੀ ਉਨ੍ਹਾਂ ਹਲਕਾ ਅਬੋਹਰ ਦੀ ਕਾਰਜਕਾਰਨੀ ਦੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕਰਦਿਆਂ ਸਬੰਧਿਤ ਆਗੂਆਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ। ਹਲਕਾ ਅਬੋਹਰ ਵਿਚ ਪਾਰਟੀ ਦੀਆਂ ਜਥੇਬੰਦਕ ਇਕਾਈਆਂ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਹਰਪ੍ਰੀਤ ਸਿੰਘ ਸਿੱਧੂ ਨੂੰ ਯੂਥ ਅਕਾਲੀ ਦਲ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇੰਦਰਪ੍ਰੀਤ ਸਿੰਘ ਸਰਵਾਣਾ ਨੂੰ ਖੂਈਆਂ ਸਰਵਰ ਸਰਕਲ ਦਾ ਯੂਥ ਪ੍ਰਧਾਨ ਅਤੇ ਦੀਪਕ ਗਾਵੜੀ ਨੂੰ ਅਬੋਹਰ-1 ਸਰਕਲ ਦਾ ਯੂਥ ਪ੍ਰਧਾਨ ਬਣਾਇਆ ਗਿਆ ਹੈ। ਇਸੇ ਤਰ੍ਹਾਂ ਸੁਮਨ ਦੇਵੀ ਡੇਲੂ ਨੂੰ ਇਸਤਰੀ ਅਕਾਲੀ ਦਲ ਦੀ ਅਬੋਹਰ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦ ਕਿ ਡਾ.ਸੁਖਦੇਵ ਸਿੰਘ ਨੂੰ ਹਲਕਾ ਅਬੋਹਰ ਦੇ ਐੱਸ.ਸੀ ਵਿੰਗ ਅਤੇ ਗੁਰਦੇਵ ਚੌਧਰੀ ਨੂੰ ਵਪਾਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐੱਸ.ਸੀ ਵਿੰਗ ਦੀਆਂ ਸਰਕਲ ਪੱਧਰੀ ਨਿਯੁਕਤੀਆਂ ਕਰਦਿਆਂ ਵਿਕਾਸ ਸਰਸਰਾ ਨੂੰ ਅਬੋਹਰ ਸਰਕਲ ਦਾ ਪ੍ਰਧਾਨ, ਸੁਨੀਲ ਕੁਮਾਰ ਨੂੰ ਸਰਕਲ-3 ਦਾ ਪ੍ਰਧਾਨ, ਸੀਤਾ ਰਾਮ ਨੂੰ ਅਬੋਹਰ-4 ਸਰਕਲ ਦਾ ਪ੍ਰਧਾਨ ਅਤੇ ਸੁਰਜੀਤ ਸਿੰਘ ਨੂੰ ਸੀਡ ਫਾਰਮ ਸਰਕਲ ਦੇ ਐੱਸ.ਸੀ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਮੌਕੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਨਵੇਂ ਨਿਯੁਕਤ ਕੀਤੇ ਗਏ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਜ਼ਾਹਿਰ ਕੀਤੀ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਸੀਨੀਅਰ ਟਕਸਾਲੀ ਆਗੂ ਰਜਿੰਦਰ ਪਾਲ ਸਿੰਘ ਬਰਾੜ ਦੌਲਤਪੁਰਾ, ਭੁਪਿੰਦਰ ਸਿੰਘ ਟਿੱਕਾ ਅੱਚਾੜਿਕੀ, ਹਰਪਾਲ ਸਿੰਘ ਸੰਧੂ, ਸਰਕਲ ਪ੍ਰਧਾਨ ਸਾਹਿਲ ਛਾਬੜਾ, ਬੱਬਲ ਬੁੱਟਰ, ਬੰਟੂ ਔਲਖ, ਕਸ਼ਮੀਰੀ ਲਾਲ ਸ਼ਾਮਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਈ ਸੁੰਦਰ ਲਿਖਾਈ ਪ੍ਰਤੀਯੋਗਤਾ ਚੌਥੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ... ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।