28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਿਸਾਨ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ 100 ਮੰਡੀਆਂ ਝੋਨੇ ਦੀ ਖ਼ਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ।

ਅਜੀਤ ਡੈਸਕ 28-10-2026
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ 100 ਮੰਡੀਆਂ ਝੋਨੇ ਦੀ ਖ਼ਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ’ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾ ਰਹੀ ਹੈ। ਸੋ ਕਿਸਾਨ ਵੀਰ ਆਪਣੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ’ਤੇ ਉਸ ਉਪਰੰਤ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪੇ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਅਕਸਰ ਹੀ ਦੇਖਣ ਵਿਚ ਆਉਂਦਾ ਹੈ ਕਿ ਕੁੱਝ ਕਿਸਾਨਾਂ ਵਲੋਂ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਨਹੀਂ ਲਿਆਂਦੀ ਜਾਂਦੀ, ਜਿਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਜ਼ਿਆਦਾ ਦੇਰ ਤੱਕ ਮੰਡੀ ਵਿਚ ਬੈਠਣਾ ਪੈਂਦਾ ਹੈ ਉੱਥੇ ਹੀ ਖ਼ਰੀਦ, ਲਿਫ਼ਟਿੰਗ ’ਤੇ ਜਾਮ ਦੀ ਸਮੱਸਿਆ ਆਉਂਦੀ ਹੈ, ਸੋ ਕਿਸਾਨ ਵੀਰ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਕਟਵਾਉਣ। ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 1,89,279 ਮੀਟਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 1,87,690 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 34,849 ਮੀਟਰਿਕ ਟਨ, ਮਾਰਕਫੈੱਡ ਨੇ 25,912 ਮੀਟਰਿਕ ਟਨ, ਪਨਸਪ ਨੇ 23,452 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 17,360 ਮੀਟਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 86,117 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਇਸ ਤੋਂ ਇਲਾਵਾ ਬੀਤੀ ਸ਼ਾਮ ਤੱਕ ਖ਼ਰੀਦ ਕੀਤੇ ਗਏ ਝੋਨੇ ਵਿਚੋਂ 209 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਵੀ ਜਨਰੇਟ ਕੀਤੇ ਗਏ ਹਨ ਜੋ ਕਿ ਖ਼ਰੀਦੀ ਫ਼ਸਲ ਦੇ 100 ਫ਼ੀਸਦੀ ਬਣਦੇ ਹਨ।
ਪਿਛਲੀ ਖ਼ਬਰ ਹਨੂੰਮਾਨਗੜ੍ਹ ਰੋਡ ਦੀ ਖ਼ਸਤਾ-ਹਾਲ ਸੜਕ ਕਾਰਨ ਟਰਾਲਾ ਪਲਟਿਆ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਈ ਸੁੰਦਰ ਲਿਖਾਈ ਪ੍ਰਤੀਯੋਗਤਾ ਚੌਥੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।