ਪ੍ਰਸ਼ਾਸਨ ਵਲੋਂ ਮਨਜ਼ੂਰੀ ਰੱਦ ਕੀਤੇ ਜਾਣ ਕਾਰਨ ਜਾਖੜ ਟਰੱਸਟ ਦੀ ਸੱਤਵੀਂ ਮੈਰਾਥਨ ਮੁਲਤਵੀ
ਹੁਣ 22 ਨਵੰਬਰ ਨੂੰ ਮੈਰਾਥਨ ਕਰਵਾਉਣ ਲਈ ਪ੍ਰਸ਼ਾਸਨ ਤੋਂ ਮੰਗੀ ਮਨਜ਼ੂਰੀ : ਸੰਦੀਪ ਜਾਖੜ
ਅਬੋਹਰ, 27 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਜਾਖੜ ਟਰੱਸਟ ਵਲੋਂ 1 ਨਵੰਬਰ ਨੂੰ ਅਬੋਹਰ ਵਿਖੇ ਕਰਵਾਈ ਜਾਣ ਵਾਲੀ ਸੱਤਵੀਂ ਮੈਰਾਥਨ ਨੂੰ ਪ੍ਰਸ਼ਾਸਨ ਵਲੋਂ ਮਨਜ਼ੂਰੀ ਰੱਦ ਕੀਤੇ ਜਾਣ ਕਾਰਨ ਮੁਲਤਵੀ ਕਰਨਾ ਪੈ ਰਿਹਾ ਹੈ। ਇਸ ਸਬੰਧੀ ਹਲਕਾ ਵਿਧਾਇਕ ਸੰਦੀਪ ਜਾਖੜ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਮੈਰਾਥਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ ਅਤੇ ਲਗਭਗ 10 ਹਜ਼ਾਰ ਨੌਜਵਾਨਾਂ, ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਵਲੋਂ ਰਜਿਸਟ੍ਰੇਸ਼ਨ ਵੀ ਕਰਵਾਈ ਜਾ ਚੁੱਕੀ ਸੀ।
ਅ
ਅਬੋਹਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਮੈਰਾਥਨ ਦੀ ਮਨਜ਼ੂਰੀ ਰੱਦ ਹੋਣ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਸੰਦੀਪ ਜਾਖੜ ਅਤੇ ਮੈਰਾਥਨ ਦੇ ਪ੍ਰਬੰਧਕ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
28-10-2026
ਅਬੋਹਰ, 27 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਜਾਖੜ ਟਰੱਸਟ ਵਲੋਂ 1 ਨਵੰਬਰ ਨੂੰ ਅਬੋਹਰ ਵਿਖੇ ਕਰਵਾਈ ਜਾਣ ਵਾਲੀ ਸੱਤਵੀਂ ਮੈਰਾਥਨ ਨੂੰ ਪ੍ਰਸ਼ਾਸਨ ਵਲੋਂ ਮਨਜ਼ੂਰੀ ਰੱਦ ਕੀਤੇ ਜਾਣ ਕਾਰਨ ਮੁਲਤਵੀ ਕਰਨਾ ਪੈ ਰਿਹਾ ਹੈ। ਇਸ ਸਬੰਧੀ ਹਲਕਾ ਵਿਧਾਇਕ ਸੰਦੀਪ ਜਾਖੜ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ ਮੈਰਾਥਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ ਅਤੇ ਲਗਭਗ 10 ਹਜ਼ਾਰ ਨੌਜਵਾਨਾਂ, ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਵਲੋਂ ਰਜਿਸਟ੍ਰੇਸ਼ਨ ਵੀ ਕਰਵਾਈ ਜਾ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਹੁਣ 22 ਨਵੰਬਰ ਨੂੰ ਮੈਰਾਥਨ ਕਰਵਾਉਣ ਲਈ ਪ੍ਰਸ਼ਾਸਨ ਕੋਲ ਮਨਜ਼ੂਰੀ ਵਾਸਤੇ ਨਵੀਂ ਅਰਜ਼ੀ ਭੇਜ ਦਿੱਤੀ ਗਈ ਹੈ। ਸੰਦੀਪ ਜਾਖੜ ਨੇ ਕਿਹਾ ਕਿ ਮੈਰਾਥਨ ਨੂੰ ਲੈ ਕੇ ਟਰੱਸਟ ਵਲੋਂ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਸ਼ਾਮਿਲ ਹੋਣ ਦੀ ਉਮੀਦ ਸੀ ਪਰ ਪ੍ਰਸ਼ਾਸਨ ਵਲੋਂ ਮਨਜ਼ੂਰੀ ਰੱਦ ਕੀਤੇ ਜਾਣ ਕਾਰਨ ਹੁਣ ਇਸ ਨੂੰ ਨਿਰਧਾਰਿਤ ਮਿਤੀ ‘ਤੇ ਕਰਵਾਉਣਾ ਸੰਭਵ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਹੁਣ 22 ਨਵੰਬਰ ਨੂੰ ਮੈਰਾਥਨ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਤੋਂ ਮਨਜ਼ੂਰੀ ਮਿਲਣ ਦੀ ਉਮੀਦ ਹੈ। ਸੰਦੀਪ ਜਾਖੜ ਨੇ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਦ ਕਿ ਦੂਜੇ ਪਾਸੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਅਜਿਹੇ ਸਮਾਜਿਕ ਉਪਰਾਲਿਆਂ ਨੂੰ ਸਿਆਸੀ ਹਿਤਾਂ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਰਾਥਨ ਕਿਸੇ ਸਿਆਸੀ ਮਕਸਦ ਲਈ ਨਹੀਂ, ਸਗੋਂ ਸਮਾਜ ਵਿਚ ਸਿਹਤ, ਖੇਡਾਂ ਅਤੇ ਨਸ਼ਾ ਮੁਕਤੀ ਦਾ ਸੁਨੇਹਾ ਫੈਲਾਉਣ ਲਈ ਕਰਵਾਈ ਜਾਂਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪ੍ਰਸ਼ਾਸਨ ਵਲੋਂ 22 ਨਵੰਬਰ ਨੂੰ ਮੈਰਾਥਨ ਕਰਵਾਉਣ ਲਈ ਮਨਜ਼ੂਰੀ ਦੇ ਦਿੱਤੀ ਜਾਵੇਗੀ। ਇਸ ਮੌਕੇ ਵਿਕਾਸ ਸਿੰਗਲਾ, ਸੁਖਦੀਪ ਸਿੰਘ ਗੋਗੀ ਸਮੇਤ ਹੋਰ ਵਿਅਕਤੀ ਵੀ ਹਾਜ਼ਰ ਸਨ।