28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹੀਰਾ ਸਿੰਘ ਗਾਬੜੀਆ ਵਲੋਂ ਵਰਕਰਾਂ ਨਾਲ ਭਰਵੀਂ ਮੀਟਿੰਗ

ਮੰਡੀ ਲਾਧੂਕਾ, 27 ਅਕਤੂਬਰ( ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ. ਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ, ਹਲਕਾ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜ਼ਿਲ੍ਹਾ ਫ਼ਾਜ਼ਿਲਕਾ ਦੇ ਬੀ.

ਅਜੀਤ ਡੈਸਕ 28-10-2026
ਮੰਡੀ ਲਾਧੂਕਾ, 27 ਅਕਤੂਬਰ( ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ, ਹਲਕਾ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜ਼ਿਲ੍ਹਾ ਫ਼ਾਜ਼ਿਲਕਾ ਦੇ ਬੀ.ਸੀ ਵਿੰਗ ਦੇ ਪ੍ਰਧਾਨ ਕਰਨ ਕੰਬੋਜ, ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਸਰਬਜੀਤ ਸਿੰਘ ਭਾਬੜਾ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਬੀ.ਸੀ ਵਿੰਗ ਦੀ ਮੀਟਿੰਗ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਭਾਬੜਾ ਵਿਖੇ ਹੋਈ। ਇਸ ਮੌਕੇ ’ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਹੀਰਾ ਸਿੰਘ ਗਾਬੜੀਆ ਅਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਬੀ.ਸੀ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ’ਤੇ ਵਿਚਾਰ ਵਟਾਂਦਰਾ ਕੀਤਾ ਅਤੇ ਬੀ . ਸੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਤਕੜੇ ਹੋਕੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ 2027 ਵਿਚ ਸਰਕਾਰ ਬਣਾਉਣ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਦੇ ਹਿਤਾਂ ਦੀ ਰਾਖੀ ਕਰਨਾ ਹੈ। ਪਾਰਟੀ ਦੀ ਸਰਕਾਰ ਬਣਨ ’ਤੇ ਲੋਕ- ਭਲਾਈ ਨੂੰ ਪਹਿਲ ਦਿੰਦਿਆਂ ਹਰ ਵਰਗ ਦੀ ਖ਼ੁਸ਼ਹਾਲੀ ਤਰੱਕੀ ਅਤੇ ਬਿਹਤਰੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਲਖਵਿੰਦਰ ਸਿੰਘ ਰੋਹੀ ਵਾਲੀ, ਗੁਰਕੀਰਤਨ ਸਿੰਘ ਲੱਖੋਵਾਲੀ, ਹਰਪ੍ਰੀਤ ਸਿੰਘ ਚੱਕ ਪੱਖੀ, ਦਲਜੀਤ ਸਿੰਘ ਸਾਬਕਾ ਸਰਪੰਚ ਸਿੰਘੇ ਵਾਲਾ, ਅਸ਼ੋਕ ਕੰਬੋਜ ਸਰਪੰਚ, ਸਵਰਨ ਸਿੰਘ ਸਾਬਕਾ ਸਰਪੰਚ ਟਿੰਡਾ ਵਾਲਾ, ਗੱਬਰ ਸਿੰਘ ਚਿਮਨੇਵਾਲਾ, ਬੋਹੜ ਸਿੰਘ, ਕੁਲਦੀਪ ਸਿੰਘ, ਜੰਗੀਰ ਚੰਦ ਜੂਪੀ ਵਾਲੀ ਢਾਣੀ, ਬਲਵੀਰ ਚੰਦ, ਜਗਸੀਰ ਸਿੰਘ, ਬਲਜੀਤ ਸਿੰਘ, ਪ੍ਰਵੀਨ ਕੰਬੋਜ ਬੰਦੀ ਵਾਲਾ ਅਤੇ ਹੋਰ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 350 ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।