ਭਾਜਪਾ ਅਕਾਲੀ ਦਲ ਨਾਲ ਸਮਝੌਤਾ ਕਰਨ ਤੋਂ ਪਹਿਲਾਂ ਪੰਜਾਬ ਦੇ ਪਾਣੀਆਂ ਤੇ ਬੰਦੀ ਸਿੰਘਾਂ ਦਾ ਮਸਲਾ ਕਰੇ ਹੱਲ- ਜਥੇਦਾਰ ਚਰਨ ਸਿੰਘ
ਮੰਡੀ ਅਰਨੀਵਾਲਾ, 28 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਮੀਤ ਪ੍ਰਧਾਨ ਜਥੇਦਾਰ ਚਰਨ ਸਿੰਘ ਕੰਧ ਵਾਲਾ ਹਾਜ਼ਰ ਖ਼ਾਨ ਨੇ ਕਿਹਾ ਕਿ ਜੇਕਰ ਭਾਜਪਾ-ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਕਰਦੀ ਹੈ ਤਾਂ ਉਸ ਨੂੰ ਪੰਜਾਬ ਦੇ ਪਾਣੀਆਂ ਦੇ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਜਥੇਦਾਰ ਚਰਨ ਸਿੰਘ ਨੇ ਕਿਹਾ ਕਿ ਪੰਜਾਬ ਦਾ ਪਾਣੀ ਜੋ ਰਾਜਸਥਾਨ ਤੇ ਹਰਿਆਣੇ ਨੂੰ ਜਾ ਰਿਹਾ ਹੈ ਜਿਸ ਦੀ ਪੰਜਾਬ ਨੂੰ 1960 ਤੋਂ ਬਾਅਦ ਰਿਆਲਿਟੀ ਨਹੀਂ ਮਿਲੀ।
ਅਜੀਤ ਡੈਸਕ
29-10-2026