31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

- ਅਜੇ ਕੁਮਾਰ ਹੱਤਿਆ ਕਾਂਡ-11 ਦਿਨ ਬੀਤਣ ਦੇ ਬਾਵਜੂਦ ਵੀ ਪਰਿਵਾਰ ਨੇ ਨਹੀਂ ਹੋਣ ਦਿੱਤਾ ਅੰਤਿਮ ਸੰਸਕਾਰ

ਫ਼ਾਜ਼ਿਲਕਾ, 30 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਅੰਦਰ ਸੜਕਾਂ ’ਤੇ ਲਾਸ਼ਾਂ ਰੱਖ ਕੇ ਇਨਸਾਫ਼ ਪ੍ਰਾਪਤੀ ਲਈ ਸ਼ੁਰੂ ਹੋਏ ਸੰਘਰਸ਼ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਪ੍ਰਤੀ ਲੋਕਾਂ ਵਿਚ ਕਈ ਸਵਾਲ ਉਤਪੰਨ ਹੋ ਰਹੇ ਹਨ, ਆਖ਼ਿਰ ਕਿਉਂ ਮਾਪੇ ਆਪਣੇ ਜਵਾਨ ਪੁੱਤ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਸੜਕਾਂ ’ ਤੇ ਰੱਖ ਕੇ ਰੋਸ ਪ੍ਰਗਟ ਕਰ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਜਾਂਦੀ ਹੈ ਅਤੇ ਆਖ਼ਿਰ ਸੂਬੇ ਦੀ ਪੁਲਿਸ ਪੀੜਤ ਪਰਿਵਾਰਾਂ ਨੂੰ ਕੁੱਝ ਧਰਵਾਸਾ ਦੇਣ ’ਤੇ ਮਾਮਲਾ ਦਰਜ ਕਰਨ ਦੇ ਰਾਹ ਤੁਰਦੀ ਹੈ। ਅਜਿਹਾ ਹੀ ਇਕ ਮਾਮਲਾ ਅਬੋਹਰ ਵਿਖੇ ਅਜੇ ਕੁਮਾਰ ਦੀ ਮੌਤ ਤੋਂ ਬਾਅਦ ਸਾਹਮਣੇ ਆਇਆ ਹੈ।

ਸਿਵਲ ਹਸਪਤਾਲ ਦੇ ਮੁਰਦਾ ਘਰ ਦੇ ਬਾਹਰ ਅਜੇ ਕੁਮਾਰ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਪਰਿਵਾਰਕ ਮੈਂਬਰ ਤੇ ਇਲਾਕਾ ਨਿਵਾਸੀ। ਅਜੀਤ ਤਸਵੀਰ 31-10-2026

ਫ਼ਾਜ਼ਿਲਕਾ, 30 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਅੰਦਰ ਸੜਕਾਂ ’ਤੇ ਲਾਸ਼ਾਂ ਰੱਖ ਕੇ ਇਨਸਾਫ਼ ਪ੍ਰਾਪਤੀ ਲਈ ਸ਼ੁਰੂ ਹੋਏ ਸੰਘਰਸ਼ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਪ੍ਰਤੀ ਲੋਕਾਂ ਵਿਚ ਕਈ ਸਵਾਲ ਉਤਪੰਨ ਹੋ ਰਹੇ ਹਨ, ਆਖ਼ਿਰ ਕਿਉਂ ਮਾਪੇ ਆਪਣੇ ਜਵਾਨ ਪੁੱਤ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਸੜਕਾਂ ’ ਤੇ ਰੱਖ ਕੇ ਰੋਸ ਪ੍ਰਗਟ ਕਰ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਜਾਂਦੀ ਹੈ ਅਤੇ ਆਖ਼ਿਰ ਸੂਬੇ ਦੀ ਪੁਲਿਸ ਪੀੜਤ ਪਰਿਵਾਰਾਂ ਨੂੰ ਕੁੱਝ ਧਰਵਾਸਾ ਦੇਣ ’ਤੇ ਮਾਮਲਾ ਦਰਜ ਕਰਨ ਦੇ ਰਾਹ ਤੁਰਦੀ ਹੈ। ਅਜਿਹਾ ਹੀ ਇਕ ਮਾਮਲਾ ਅਬੋਹਰ ਵਿਖੇ ਅਜੇ ਕੁਮਾਰ ਦੀ ਮੌਤ ਤੋਂ ਬਾਅਦ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 27 ਸਤੰਬਰ 2026 ਨੂੰ ਅਬੋਹਰ ਦੇ ਸੰਤ ਨਗਰ ਸਥਿਤ ਮੰਦਰ ਦੇ ਬਾਹਰ ਅਣਪਛਾਤੇ ਹਮਲਾਵਰਾਂ ਵਲੋਂ ਅਜੇ ਕੁਮਾਰ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਪੇਟ ਵਿਚ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਅਜੇ ਨੇ ਲੁਧਿਆਣਾ ਦੇ ਹਸਪਤਾਲ ਵਿਚ 22 ਦਿਨਾਂ ਤੱਕ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ 19 ਅਕਤੂਬਰ 2026 ਨੂੰ ਦਮ ਤੋੜ ਦਿੱਤਾ ਸੀ। 20 ਅਕਤੂਬਰ ਤੋਂ ਹੀ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਵਲੋਂ ਅਬੋਹਰ ਦੇ ਸਿਵਲ ਹਸਪਤਾਲ ਵਿਚ ਧਰਨਾ ਦਿੱਤਾ ਜਾ ਰਿਹਾ ਹੈ ਜੋ ਕਿ ਖ਼ਬਰ ਲਿਖੇ ਜਾਣ ਤੱਕ 11ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਪਰਿਵਾਰ ਦਾ ਸਪਸ਼ਟ ਕਹਿਣਾ ਹੈ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਨਾ ਤਾਂ ਪੋਸਟਮਾਰਟਮ ਹੋਣ ਦਿੱਤਾ ਜਾਵੇਗਾ ਤੇ ਨਾ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ ਜਿਸ ਤਹਿਤ ਮ੍ਰਿਤਕ ਦੀ ਲਾਸ਼ ਅਬੋਹਰ ਦੇ ਮੁਰਦਾ ਘਰ ਵਿਖੇ ਰੱਖੀ ਗਈ ਹੈ ਤੇ ਬਾਹਰ ਪਰਿਵਾਰਿਕ ਮੈਂਬਰ ਉਨ੍ਹਾਂ ਦੀ ਸਹਿਯੋਗੀ ਧਰਨੇ ’ਤੇ ਬੈਠੇ ਹਨ। ਇਸ ਕਾਂਡ ਨੂੰ ਲੈ ਕੇ ਐੱਸ.ਸੀ.ਕਮਿਸ਼ਨ ਦੇ ਚੇਅਰਮੈਨ ਵਿਜੇ ਕੁਮਾਰ ਸਾਂਪਲਾ ਵੀ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਸਨ। ਪੁਲਿਸ ਕਾਰਵਾਈ ਬਾਰੇ ਦੱਸਿਆ ਗਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਗੌਤਮ ਕੁਮਾਰ ਤੇ ਭਰਤ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਉਨ੍ਹਾਂ ਦੇ ਦੋ ਸਾਥੀ ਸਾਗਰ ਨੇਪਾਲੀ ਤੇ ਵਿਸ਼ਾਲ ਹਾਲੇ ਵੀ ਫ਼ਰਾਰ ਹਨ। ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਅਵਿਸ਼ਵਾਸ ਪ੍ਰਗਟਾਉਂਦਿਆਂ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਅਜੇ ਵਲੋਂ ਮੌਤ ਤੋਂ ਪਹਿਲਾਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਸਾਰੇ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰ ਮੁਤਾਬਿਕ ਅਜੇ ਦੇ ਬਿਆਨਾਂ ਵਿਚ ਸ਼ਰਾਬ ਕਾਰੋਬਾਰੀ ਸ਼ਿਵਲਾਲ ਡੋਡਾ ਦਾ ਨਾਮ ਵੀ ਆਇਆ ਸੀ, ਹਾਲਾਂਕਿ ਡੋਡਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਘਟਨਾ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਉਨ੍ਹਾਂ ਨੂੰ ਬਦਨਾਮ ਤੇ ਤੰਗ ਕਰਨ ਲਈ ਸਿਆਸਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾ ਵੀ ਅਬੋਹਰ ਵਿਖੇ ਇਸੇ ਤਰ੍ਹਾਂ ਹੋਈ ਸਿਆਸਤ ਤੋਂ ਲੋਕ ਜਾਣੂ ਹਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਆਮ ਆਦਮੀ ਪਾਰਟੀ ਵਲੋਂ ਸ਼ਰਾਬ ਕਾਰੋਬਾਰੀ ਸ਼ਿਵਲਾਲ ਡੋਡਾ ਦੀ ਨੂੰਹ ਸੁਹਾਨੀ ਡੋਡਾ ਨੂੰ ਅਬੋਹਰ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿ ਆ ਹੈ। ਹੁਣ ਸਭ ਤੋਂ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਪੁਲਿਸ ਪ੍ਰਸ਼ਾਸਨ ਪਰਿਵਾਰਿਕ ਮੈਂਬਰਾਂ ਨੂੰ ਕਿਸ ਤਰ੍ਹਾਂ ਸਚਾਈ ਦੀ ਤਸੱਲੀ ਕਰਵਾ ਪੀੜਤ ਪਰਿਵਾਰ ਨੂੰ ਸ਼ਾਂਤ ਕਰਦਾ ਹੈ। ਜੋ ਪੁਲਿਸ ਪ੍ਰਸ਼ਾਸਨ ਲਈ ਇਕ ਵੱਡੀ ਚੁਨੌਤੀ ਬਣੀ ਹੋਈ ਹੈ।

ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਵਲੋਂ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।