ਵਿਧਾਇਕ ਗੋਲਡੀ ਕੰਬੋਜ ਵਲੋਂ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ
ਜਲਾਲਾਬਾਦ, 30 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਤਹਿਤ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਨਵੀਂ ਬਣਾਈ ਗਈ ਡਿਜੀਟਲ ਲਾਇਬ੍ਰੇਰੀ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਸਕੀਮ ਤਹਿਤ ਸਮਾਜ ਦੇ ਹਰ ਵਰਗ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਿਆ ਜਾ ਰਿਹਾ ਹੈ।
ਜਲਾਲਾਬਾਦ, 30 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਤਹਿਤ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਨਵੀਂ ਬਣਾਈ ਗਈ ਡਿਜੀਟਲ ਲਾਇਬ੍ਰੇਰੀ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਸਕੀਮ ਤਹਿਤ ਸਮਾਜ ਦੇ ਹਰ ਵਰਗ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਡਿਜੀਟਲ ਲਾਇਬ੍ਰੇਰੀ ਨਾਲ ਜਲਾਲਾਬਾਦ ਦੇ ਸਮੂਹ ਵਕੀਲ, ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਬਹੁਤ ਵੱਡਾ ਲਾਭ ਮਿਲੇਗਾ। ਹੁਣ ਇਕ ਕਲਿੱਕ ’ਤੇ ਹੀ ਸੁਪਰੀਮ ਕੋਰਟ, ਹਾਈਕੋਰਟ ਦੇ ਮਹੱਤਵਪੂਰਨ ਫ਼ੈਸਲੇ, ਕਾਨੂੰਨੀ ਕਿਤਾਬਾਂ ਤੇ ਕੇਸ ਸਟੱਡੀਜ਼ ਆਸਾਨੀ ਨਾਲ ਉਪਲਬਧ ਹੋ ਸਕਣਗੀਆਂ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦੀ ਇਹ ਮੰਗ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਵਿਧਾਇਕ ਗੋਲਡੀ ਕੰਬੋਜ ਨੇ ਭਰੋਸਾ ਦਿੱਤਾ ਕਿ ਵਕੀਲ ਭਾਈਚਾਰੇ ਦੀ ਕਿਸੇ ਵੀ ਹੋਰ ਮੰਗ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁੱਕੜ ਐਡਵੋਕੇਟ, ਵਾਈਸ ਪ੍ਰਧਾਨ ਅਮਿਤ ਕੱਕੜ ਐਡਵੋਕੇਟ, ਵਾਈਸ ਪ੍ਰਧਾਨ ਮਿਸ ਅਨਾਮਿਕਾ ਟੰਡਨ ਐਡਵੋਕੇਟ, ਸਕੱਤਰ ਸ਼ਾਨਤਮ ਮੁੰਜਾਲ ਐਡਵੋਕੇਟ, ਜੁਆਇੰਟ ਸਕੱਤਰ ਮਿਸ ਰਾਜਵਿੰਦਰ ਕੌਰ ਹਾਂਡਾ ਐਡਵੋਕੇਟ ਤੇ ਖ਼ਜ਼ਾਨਚੀ ਉਤਕਰਸ਼ ਵਾਟਸ ਐਡਵੋਕੇਟ ਸਮੇਤ ਸਮੂਹ ਵਕੀਲ ਹਾਜ਼ਰ ਸਨ, ਜਿਨ੍ਹਾਂ ਨੇ ਵਿਧਾਇਕ ਗੋਲਡੀ ਦਾ ਵਿਸ਼ੇਸ਼ ਧੰਨਵਾਦ ਕੀਤਾ।