31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿੱਦਿਆ ਵਿਚਾਰੀ ਤਾਂ ਪਰਉਪਕਾਰੀ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਸਾਲਾਨਾ ਸਮਾਗਮ ਕੱਲ੍ਹ

ਅਬੋਹਰ, 30 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਇਲਾਕੇ ਦੀ ਧਾਰਮਿਕ ਤੇ ਸਮਾਜਿਕ ਸੰਸਥਾ ਵਿੱਦਿਆ ਵਿਚਾਰੀ ਤਾਂ ਪਰਉਪਕਾਰੀ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਸਾਲਾਨਾ ਕੀਰਤਨ ਦਰਬਾਰ 1 ਨਵੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ । ਸੰਸਥਾ ਦੇ ਪ੍ਰਧਾਨ ਅਰਵਿੰਦਰ ਸਿੰਘ ਰਿੰਕਾ, ਜਨਰਲ ਸਕੱਤਰ ਰਾਜਵਿੰਦਰ ਸਿੰਘ ਚੰਨਾ ਤੇ ਚੇਅਰਮੈਨ ਕੁਲਦੀਪ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਅਤੇ ਸਮੂਹ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ 1 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਤੀਜਾ ਸਾਲਾਨਾ ਕੀਰਤਨ ਦਰਬਾਰ ਸਜਾਇਆ ਜਾਵੇਗਾ।

ਅਜੀਤ ਡੈਸਕ 31-10-2026
ਅਬੋਹਰ, 30 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਇਲਾਕੇ ਦੀ ਧਾਰਮਿਕ ਤੇ ਸਮਾਜਿਕ ਸੰਸਥਾ ਵਿੱਦਿਆ ਵਿਚਾਰੀ ਤਾਂ ਪਰਉਪਕਾਰੀ ਵੈੱਲਫੇਅਰ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਸਾਲਾਨਾ ਕੀਰਤਨ ਦਰਬਾਰ 1 ਨਵੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ । ਸੰਸਥਾ ਦੇ ਪ੍ਰਧਾਨ ਅਰਵਿੰਦਰ ਸਿੰਘ ਰਿੰਕਾ, ਜਨਰਲ ਸਕੱਤਰ ਰਾਜਵਿੰਦਰ ਸਿੰਘ ਚੰਨਾ ਤੇ ਚੇਅਰਮੈਨ ਕੁਲਦੀਪ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਅਤੇ ਸਮੂਹ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ 1 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਤੀਜਾ ਸਾਲਾਨਾ ਕੀਰਤਨ ਦਰਬਾਰ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਤੇ ਭਾਈ ਵਿਸ਼ਵਦੀਪ ਸਿੰਘ ਪਟਿਆਲੇ ਵਾਲੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਗੁਰਦੁਆਰਾ ਨਾਨਕਸਰ ਟੋਭਾ ਦੇ ਹਜ਼ੂਰੀ ਰਾਗੀ ਭਾਈ ਪ੍ਰਕਾਸ਼ ਸਿੰਘ ਤੇ ਹੈੱਡ ਗ੍ਰੰਥੀ ਭਾਈ ਹਰਦੀਪ ਸਿੰਘ ਵੀ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਮੌਕੇ ਜਗਵਿੰਦਰ ਸਿੰਘ ਖ਼ਾਲਸਾ, ਗੁਰਨੇਕ ਸਿੰਘ ਬਿੱਟੂ, ਪ੍ਰਧਾਨ ਮੇਜਰ ਸਿੰਘ ਤੇ ਬੀਬੀ ਕੁਲਵੰਤ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖੇਡ ਮੁਕਾਬਲਿਆਂ ’ਚ ਕੇਰਾ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਠਾਠ ਚੱਕ ਦਮਾਲ ਵਿਖੇ ਬਾਬਾ ਨੰਦ ਸਿੰਘ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।