31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਰੇਡੀਐਂਟ ਪਬਲਿਕ ਸਕੂਲ ਵਿਖੇ ਕੈਰੀਅਰ ਮਾਰਗਦਰਸ਼ਨ ਸੈਮੀਨਾਰ

ਮੰਡੀ ਅਰਨੀਵਾਲਾ, 30 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਵਿਚ ਵਾਧੇ ਤੇ ਭਵਿੱਖ ਲਈ ਸਹੀ ਕੈਰੀਅਰ ਦੀ ਚੋਣ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕੈਰੀਅਰ ਮਾਰਗਦਰਸ਼ਨ ਤੇ ਸਲਾਹ-ਮਸ਼ਵਰਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ‘ਚਿਤਕਾਰਾ ਯੂਨੀਵਰਸਿਟੀ’ (ਪੰਜਾਬ) ਦੇ ਅੰਤਰਰਾਸ਼ਟਰੀ ਮਾਮਲਿਆਂ ਦੇ ਦਫ਼ਤਰ ਦੇ ਉਪ-ਪ੍ਰਧਾਨ ਸੰਜੀਵ ਸਹਾਨੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 31-10-2026
ਮੰਡੀ ਅਰਨੀਵਾਲਾ, 30 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਵਿਚ ਵਾਧੇ ਤੇ ਭਵਿੱਖ ਲਈ ਸਹੀ ਕੈਰੀਅਰ ਦੀ ਚੋਣ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕੈਰੀਅਰ ਮਾਰਗਦਰਸ਼ਨ ਤੇ ਸਲਾਹ-ਮਸ਼ਵਰਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ‘ਚਿਤਕਾਰਾ ਯੂਨੀਵਰਸਿਟੀ’ (ਪੰਜਾਬ) ਦੇ ਅੰਤਰਰਾਸ਼ਟਰੀ ਮਾਮਲਿਆਂ ਦੇ ਦਫ਼ਤਰ ਦੇ ਉਪ-ਪ੍ਰਧਾਨ ਸੰਜੀਵ ਸਹਾਨੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਮੁੱਖ ਬੁਲਾਰੇ ਸੰਜੀਵ ਸਹਾਨੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿਚ ਸਫਲਤਾ ਲਈ ਸਿਰਫ਼ ਕਿਤਾਬੀ ਗਿਆਨ ਕਾਫ਼ੀ ਨਹੀਂ ਹੈ, ਸਗੋਂ ਆਪਣੀਆਂ ਰੁਚੀਆਂ, ਯੋਗਤਾਵਾਂ ਤੇ ਹੁਨਰ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਕੂਲ ਦੇ ਕਾਰਜਕਾਰੀ ਨਿਰਦੇਸ਼ਕ ਡਾ.ਪੰਕਜ ਧਮੀਜਾ ਨੇ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਵਿਦਿਆਰਥੀਆਂ ਨੂੰ ਜੀਵਨ ਦੀਆਂ ਅਸਲ ਚੁਨੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਹੈ । ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਤੀ ਸਿੰਘ ਤੇ ਅਕਾਦਮਿਕ ਇੰਚਾਰਜ ਡਾ. ਗੁਰਵੀਨ ਕੌਰ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਮਰੱਥਾ ਦੀ ਪਛਾਣ, ਕੈਰੀਅਰ ਵਿਕਲਪਾਂ ਦੀ ਜਾਣਕਾਰੀ, ਸਪਸ਼ਟ ਟੀਚੇ ਨਿਰਧਾਰਿਤ ਕਰਨ ਤੇ ਯੋਜਨਾਬੱਧ ਮਿਹਨਤ ਕਰਨ ਵਰਗੇ ਚਾਰ ਮੁੱਖ ਪਹਿਲੂਆਂ ’ਤੇ ਵਿਸ਼ੇਸ਼ ਤੌਰ ’ ਤੇ ਜਾਗਰੂਕ ਕੀਤਾ ਗਿਆ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਮੁੱਖ ਬੁਲਾਰੇ ਸੰਜੀਵ ਸਹਾਨੀ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬ ਨੈਸ਼ਨਲ ਬੈਂਕ ਵਲੋਂ ਬੀਕਾਨੇਰੀ ਰੋਡ ’ਤੇ ਨਵੇਂ ਏ.ਟੀ.ਐਮ.ਦਾ ਸ਼ੁੱਭ-ਆਰੰਭ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ਹਲਕੇ ਦੇ ਪਿੰਡਾਂ ਵਿਖੇ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।