ਮੁੱਖ ਮੰਤਰੀ ਭਗਵੰਤ ਮਾਨ ਦੀ ਅਬੋਹਰ ਆਮਦ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਸਫਲ ਹਰਪ੍ਰੀਤ ਸਿੰਘ ਨੇ ਕੀਤਾ ਨਿੱਘਾ ਸਵਾਗਤ
ਅਬੋਹਰ, 2 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਬੋਹਰ ਆਮਦ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਆਪ ਦੇ ਲੀਗਲ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਅਤੇ ਸੀਨੀਅਰ ਆਗੂ ਐਡਵੋਕੇਟ ਹਰਪ੍ਰੀਤ ਸਿੰਘ ਦੇ ਸਪੁੱਤਰ ਸਫਲ ਹਰਪ੍ਰੀਤ ਸਿੰਘ ਸੂਬਾ ਮੁੱਖ ਬੁਲਾਰਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਪ੍ਰਤੀ ਆਪਣਾ ਸਤਿਕਾਰ ਅਤੇ ਉਤਸ਼ਾਹ ਪ੍ਰਗਟ ਕੀਤਾ।
ਅਜੀਤ ਡੈਸਕ
03-11-2026