03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੋਲਡੀ ਕੰਬੋਜ ਇਕ ਵਾਰ ਫਿਰ ਜਲਾਲਾਬਾਦ ਤੋਂ ਜਿੱਤ ਕੇ ਇਤਿਹਾਸ ਰਚਣਗੇ- ਪ੍ਰਦੀਪ ਚੁੱਘ, ਅੰਕੁਸ਼ ਮੁਟਨੇਜਾ

ਜਲਾਲਾਬਾਦ, 2ਨਵੰਬਰ (ਜਤਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਜਾਰੀ ਕੀਤੀ ਗਈ ਪਹਿਲੀ ਉਮੀਦਵਾਰਾਂ ਦੀ ਸੂਚੀ ਵਿਚ ਜਲਾਲਾਬਾਦ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਪ੍ਰਦੀਪ ਕੁਮਾਰ ਪਿੰਟਾਂ ਚੁੱਘ ਅਤੇ ਨਗਰ ਕੌਂਸਲ ਜਲਾਲਾਬਾਦ ਦੇ ਪ੍ਰਧਾਨ ਅੰਕੁਸ਼ ਕੁਮਾਰ ਮੁਟਨੇਜਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਵਿਚ ਹੋਏ ਵਿਕਾਸ ਕਾਰਜਾਂ ਅਤੇ ਲੋਕਾਂ ਵਿਚ ਵਿਧਾਇਕ ਗੋਲਡੀ ਕੰਬੋਜ ਦੀ ਵਧ ਰਹੀ ਲੋਕਪ੍ਰਿਯਤਾ ਦੇ ਚੱਲਦਿਆਂ ਉਹ ਇਕ ਵਾਰ ਫਿਰ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਰਚਣਗੇ।

ਅਜੀਤ ਡੈਸਕ 03-11-2026
ਜਲਾਲਾਬਾਦ, 2ਨਵੰਬਰ (ਜਤਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਜਾਰੀ ਕੀਤੀ ਗਈ ਪਹਿਲੀ ਉਮੀਦਵਾਰਾਂ ਦੀ ਸੂਚੀ ਵਿਚ ਜਲਾਲਾਬਾਦ ਤੋਂ ਮੌਜੂਦਾ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਮੁੜ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਪ੍ਰਦੀਪ ਕੁਮਾਰ ਪਿੰਟਾਂ ਚੁੱਘ ਅਤੇ ਨਗਰ ਕੌਂਸਲ ਜਲਾਲਾਬਾਦ ਦੇ ਪ੍ਰਧਾਨ ਅੰਕੁਸ਼ ਕੁਮਾਰ ਮੁਟਨੇਜਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਲਾਲਾਬਾਦ ਹਲਕੇ ਵਿਚ ਹੋਏ ਵਿਕਾਸ ਕਾਰਜਾਂ ਅਤੇ ਲੋਕਾਂ ਵਿਚ ਵਿਧਾਇਕ ਗੋਲਡੀ ਕੰਬੋਜ ਦੀ ਵਧ ਰਹੀ ਲੋਕਪ੍ਰਿਯਤਾ ਦੇ ਚੱਲਦਿਆਂ ਉਹ ਇਕ ਵਾਰ ਫਿਰ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਰਚਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲ਼ੋਂ ਗੋਲਡੀ ਕੰਬੋਜ ਨੂੰ ਮੁੜ ਟਿਕਟ ਦੇਣ ਦਾ ਫ਼ੈਸਲਾ ਪਾਰਟੀ ਵਰਕਰਾਂ ਅਤੇ ਹਲਕੇ ਦੇ ਲੋਕਾਂ ਵਿਚ ਨਵਾਂ ਉਤਸ਼ਾਹ ਪੈਦਾ ਕਰਨ ਵਾਲਾ ਹੈ। ਪ੍ਰਦੀਪ ਚੁੱਘ ਅਤੇ ਅੰਕੁਸ਼ ਮੁਟਨੇਜਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹਲਕੇ ਵਿਚ ਵਿਕਾਸ ਕਾਰਜਾਂ ਲਈ ਵੱਡੀ ਪੱਧਰ ’ਤੇ ਗਰਾਂਟਾਂ ਜਾਰੀ ਹੋਈਆਂ ਹਨ। ਸੜਕਾਂ, ਗਲੀਆਂ, ਨਿਕਾਸੀ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤੇ ਗਏ ਹਨ ਅਤੇ ਚੱਲ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਵਿਕਾਸ ਕਾਰਜਾਂ ਲਈ ਆਇਆ ਫ਼ੰਡ ਪਹਿਲਾਂ ਦੇ ਸਮੇਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਵਿਧਾਇਕ ਦੀ ਲੋਕਾਂ ਤੱਕ ਸਿੱਧੀ ਪਹੁੰਚ ਵੀ ਉਨ੍ਹਾਂ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ। ਉਨ੍ਹਾਂ ਕਿਹਾ ਕਿ ਗੋਲਡੀ ਕੰਬੋਜ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਹਮੇਸ਼ਾ ਉਪਲਬਧ ਰਹਿੰਦੇ ਹਨ ਅਤੇ ਹਲਕੇ ਦਾ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਸਿੱਧਾ ਉਨ੍ਹਾਂ ਤੱਕ ਪਹੁੰਚ ਕਰ ਸਕਦਾ ਹੈ। ਉਨ੍ਹਾਂ ਅਨੁਸਾਰ ਪਹਿਲਾਂ ਦੇ ਵਿਧਾਇਕਾਂ ਦੇ ਸਮੇਂ ਲੋਕਾਂ ਨੂੰ ਇਸ ਤਰ੍ਹਾਂ ਦੀ ਸਿੱਧੀ ਪਹੁੰਚ ਨਹੀਂ ਮਿਲਦੀ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਵਿਧਾਇਕ ਗੋਲਡੀ ਕੰਬੋਜ ਦੀ ਕਾਰਜਸ਼ੈਲੀ, ਲੋਕਾਂ ਨਾਲ ਉਨ੍ਹਾਂ ਦਾ ਸਿੱਧਾ ਸੰਪਰਕ ਅਤੇ ਹਲਕੇ ਵਿਚ ਕਰਵਾਏ ਗਏ ਵਿਕਾਸ ਕਾਰਜ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਦੇ ਹੱਕ ਵਿਚ ਮਜ਼ਬੂਤ ਆਧਾਰ ਬਣਨਗੇ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਜਲਾਲਾਬਾਦ ਦੇ ਲੋਕ ਇਕ ਵਾਰ ਫਿਰ ਗੋਲਡੀ ਕੰਬੋਜ ਨੂੰ ਆਪਣਾ ਸਮਰਥਨ ਦੇ ਕੇ ਵੱਡੇ ਫ਼ਰਕ ਨਾਲ ਜਿਤਾਉਣਗੇ।
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਵਿਖੇ ਰੂਹਾਨੀ ਸਤਿਸੰਗ ਆਯੋਜਿਤ ਅਗਲੀ ਖ਼ਬਰ ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਵੰਡਿਆ ਮਹੀਨਾਵਾਰ ਰਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।