ਜਲਾਲਾਬਾਦ ਫੁੱਟਬਾਲ ਕੱਪ ਦਾ ਸ਼ਾਨਦਾਰ ਆਗਾਜ਼, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਵਿਧਾਇਕ ਗੋਲਡੀ ਕੰਬੋਜ
ਫ਼ਾਜ਼ਿਲਕਾ, ਅਰਨੀਵਾਲਾ, 2 ਨਵੰਬਰ(ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਮੋਹਲ਼ਾ)-ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਦੇ ਮਕਸਦ ਨਾਲ ਪਿੰਡ ਡੱਬਵਾਲਾ ਕਲਾਂ (ਮੰਡੀ ਅਰਨੀਵਾਲਾ) ਦੇ ਖੇਡ ਸਟੇਡੀਅਮ ਵਿਖੇ ਜਲਾਲਾਬਾਦ ਫੁੱਟਬਾਲ ਕੱਪ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਫੁੱਟਬਾਲ ਕੱਪ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਫ਼ਾਜ਼ਿਲਕਾ, ਅਰਨੀਵਾਲਾ, 2 ਨਵੰਬਰ(ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਮੋਹਲ਼ਾ)-ਹਲਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਦੇ ਮਕਸਦ ਨਾਲ ਪਿੰਡ ਡੱਬਵਾਲਾ ਕਲਾਂ (ਮੰਡੀ ਅਰਨੀਵਾਲਾ) ਦੇ ਖੇਡ ਸਟੇਡੀਅਮ ਵਿਖੇ ਜਲਾਲਾਬਾਦ ਫੁੱਟਬਾਲ ਕੱਪ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਫੁੱਟਬਾਲ ਕੱਪ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਮਿਹਨਤ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਨ ਦਾ ਵੀ ਮਹੱਤਵਪੂਰਨ ਜ਼ਰੀਆ ਹਨ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ। ਅਜਿਹੇ ਖੇਡ ਮੁਕਾਬਲੇ ਪਿੰਡਾਂ ਵਿਚੋਂ ਨਵੀਂ ਖੇਡ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲਿਆਂ ਰਾਹੀਂ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਵਿਧਾਇਕ ਗੋਲਡੀ ਕੰਬੋਜ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਅਤੇ ਆਪਣੇ ਪਿੰਡ, ਇਲਾਕੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ।