ਦੀਵਾਲੀ ਤੋਂ ਪਹਿਲਾਂ ਨਗਰ ਕੌਂਸਲ ਫ਼ਾਜ਼ਿਲਕਾ ਨੇ ਹੱਲ ਕੀਤੀ ਵਾਰਡ ਨੰਬਰ 2 ਅਤੇ 3 ਦੀ ਸੀਵਰੇਜ ਸਮੱਸਿਆ
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਹਾ ਹੈ। ਇਸੇ ਲੜੀ ਤਹਿਤ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਕੌਂਸਲਰ ਅਸ਼ੋਕ ਜੈਰਥ ਨੇ ਵਾਰਡ ਨੰਬਰ 2 ਅਤੇ 3 ਦੇ ਨਿਵਾਸੀਆਂ ਨੂੰ ਦੀਵਾਲੀ ਤੋਂ ਪਹਿਲਾਂ ਵੱਡੀ ਰਾਹਤ ਦਿੱਤੀ ਹੈ।
ਫ਼ਾਜ਼ਿਲਕਾ ਦੇ ਵਾਰਡ ਨੰਬਰ 2 ਅਤੇ 3 ਵਿਚ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਵਾਉਂਦੇ ਹੋਏ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ, ਸਾਬਕਾ ਚੇਅਰਮੈਨ ਅਸ਼ੋਕ ਜੈਰਥ, ਯੂਥ ਆਗੂ ਵਿਕੀ ਬਜਾਜ ਅਤੇ ਹੋਰ। ਅਜੀਤ ਤਸਵੀਰ
04-11-2026