04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 (ਪੁਰਾਣੀ ਸੀ. ਆਰ.

ਅਜੀਤ ਡੈਸਕ 04-11-2026
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਅਤੇ ਰਾਸ਼ਟਰੀ ਸੁਰੱਖਿਆ ਬਣਾਏ ਰੱਖਣ ਲਈ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ ਤੱਕ ਲਾਗੂ ਰਹਿਣਗੀਆਂ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ 4 ਕਿੱਲੋਮੀਟਰ ਦੇ ਘੇਰੇ ਵਿਚ ਪਾਕਿਸਤਾਨੀ ਸਿੰਮ ਕਾਰਡ ਰੱਖਣ/ਵਰਤਣ ਅਤੇ ਕਵਾਡ ਕਾਪਟਰ/ਡਰੋਨ ਕੈਮਰੇ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਬੀ.ਐੱਸ.ਐਫ.ਅਧਿਕਾਰੀਆਂ ਦੀ ਸਿਫ਼ਾਰਿਸ਼ ’ਤੇ ਸਰਹੱਦੀ ਸੁਰੱਖਿਆ ਤਾਰ ਦੇ ਆਸ-ਪਾਸ 70 ਤੋਂ 100 ਮੀਟਰ ਦੇ ਖੇਤਰ ਵਿਚ 4.5 ਫੁੱਟ ਤੋਂ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ੍ਹ, ਤੋਰੀਆ, ਸੂਰਜਮੁਖੀ ਆਦਿ ਬੀਜਣ ਦੀ ਵੀ ਮਨਾਹੀ ਕੀਤੀ ਗਈ ਹੈ। ਜ਼ਿਲ੍ਹੇ ਅੰਦਰ ਮੈਰਿਜ ਪੈਲੇਸਾਂ, ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਆਉਣ ਅਤੇ ਹਵਾਈ ਫਾਇਰਿੰਗ ਕਰਨ ’ਤੇ ਮੁਕੰਮਲ ਰੋਕ ਰਹੇਗੀ। ਸਰਹੱਦੀ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ., ਪਟਾਕੇ ਚਲਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਹੁਕਮਾਂ ਅਨੁਸਾਰ ਆਮ ਲੋਕਾਂ ਦੁਆਰਾ ਮਿਲਟਰੀ ਰੰਗ ਦੀ ਵਰਦੀ ਜਾਂ ਵਾਹਨਾਂ ਦੀ ਖ਼ਰੀਦੋ-ਫ਼ਰੋਖ਼ਤ ਅਤੇ ਵਰਤੋਂ ’ਤੇ ਪਾਬੰਦੀ ਹੈ। ਜ਼ਿਲ੍ਹੇ ਦੇ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਚ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਇਸ ਦੇ ਨਾਲ ਹੀ 50 ਮਾਈਕਰੋਨ ਤੋਂ ਘੱਟ ਮੋਟਾਈ, 8 ਗੁਣਾ 12 ਆਕਾਰ ਤੋਂ ਘੱਟ ਅਤੇ ਬਿਨਾਂ ਨਿਰਧਾਰਿਤ ਰੰਗ ਵਾਲੇ ਪਲਾਸਟਿਕ ਦੇ ਲਿਫ਼ਾਫ਼ੇ ਬਣਾਉਣ, ਵਰਤਣ ਅਤੇ ਸੀਵਰੇਜ ਜਾਂ ਜਨਤਕ ਥਾਵਾਂ ’ਤੇ ਸੁੱਟਣ ’ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਸਪਸ਼ਟ ਕੀਤਾ ਕਿ ਇਹ ਹੁਕਮ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਵਿਚ ਲਾਗੂ ਰਹਿਣਗੇ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਹਾਈ ਰਿਸਕ ਗਰਭ-ਅਵਸਥਾ ਅਤੇ ਐੱਚ.ਪੀ.ਵੀ. ਟੀਕਾਕਰਨ ਸਬੰਧੀ ਮੀਟਿੰਗਾਂ ਅਗਲੀ ਖ਼ਬਰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਵਲੋਂ ਦੀਵਾਲੀ ਮੌਕੇ ਮਹਾਂਪੁਰਖਾਂ ਦੇ ਬੁੱਤਾਂ ਦੀ ਸਫ਼ਾਈ ਕਰਕੇ ਫ਼ੁੱਲ ਭੇਟ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।